ਸ੍ਰੀ ਦਰਬਾਰ ਸਾਹਿਬ ਪਹੁੰਚੀ ਪੰਜਾਬ ਕਾਂਗਰਸ ਦੀ ਲੀਡਰਸ਼ਿਪ, ਆਪਸੀ ਖਿੱਚੋਤਾਣ ਵਿਚਾਲੇ ਕੀਤਾ 'ਏਕਤਾ' ਦਾ ਪ੍ਰਦਰਸ਼ਨ!

ਪੰਜਾਬ ਕਾਂਗਰਸ ਦੀ ਅੰਮ੍ਰਿਤਸਰ ਅਤੇ ਤਰਨਤਾਰਨ ਲੀਡਰਸ਼ਿਪ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਪਾਰਟੀ ਦੀ ਏਕਤਾ ਦਾ ਸੰਦੇਸ਼ ਦਿੱਤਾ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਅਗਵਾਈ ਹੇਠ ਦੋਵਾਂ ਜ਼ਿਲ੍ਹਿਆਂ ਦੇ ਕਰੀਬ 15 ਵਿਧਾਨ ਸਭਾ ਹਲਕਿਆਂ ਨਾਲ ਸਬੰਧਤ ਕਾਂਗਰਸੀ ਆਗੂ ਅੱਜ ਦਰਬਾਰ ਸਾਹਿਬ ਪਹੁੰਚੇ।

ਸ੍ਰੀ ਹਰਿਮੰਦਰ ਸਾਹਿਬ ਜਾਂਦੇ ਸਮੇਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਅਤੇ ਜਲੰਧਰ ਦੇ ਸੀਨੀਅਰ ਕਾਂਗਰਸੀ ਆਗੂ ਉਨ੍ਹਾਂ ਦੇ ਨਾਲ ਮੌਜੂਦ ਹਨ। ਉਨ੍ਹਾਂ ਕਿਹਾ ਕਿ ਸਾਰੇ ਆਗੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਜਾ ਰਹੇ ਹਨ। ਔਜਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਇਕਜੁੱਟ ਹੋ ਕੇ ਮਾਝਾ ਖੇਤਰ ਦੀਆਂ ਕਰੀਬ 15 ਵਿਧਾਨ ਸਭਾ ਸੀਟਾਂ 'ਤੇ ਕੰਮ ਕਰ ਰਹੀ ਹੈ।

congress leadership

ਪੰਜਾਬ ਹਿੱਤ ਲਈ ਇਕਜੁੱਟ ਹੋ ਕੇ ਕੰਮ ਕਰਾਂਗੇ- ਔਜਲਾ

ਇਸ ਮੌਕੇ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਪਾਰਟੀ ਦੀ ਏਕਤਾ ਦੇ ਪ੍ਰਤੀਕ ਵਜੋਂ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਲੋਕ ਮੁੱਦਿਆਂ ਅਤੇ ਪੰਜਾਬ ਦੇ ਹਿੱਤਾਂ ਨੂੰ ਤਰਜੀਹ ਦੇਣ ਵਾਲੀ ਸਰਕਾਰ ਬਣਾਉਣ ਲਈ ਪੂਰੀ ਇਕਜੁੱਟਤਾ ਅਤੇ ਤਨਦੇਹੀ ਨਾਲ ਕੰਮ ਕਰਨਗੇ। ਇਸ ਦੌਰਾਨ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੌਰਵ ਮਿੱਠੂ ਮਦਾਨ, ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਸਾਬਕਾ ਵਿਧਾਇਕ ਸੁਨੀਲ ਦੱਤ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹੇ।
ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਸੂਰਜ ਠਾਕੁਰ ਵੀ ਮੌਜੂਦ ਰਹੇ।

ਰਾਜਾ ਵੜਿੰਗ ਅਤੇ ਚੰਨੀ ਵਿਚਾਲੇ ਮਤਭੇਦ ਰਹੇ ਚਰਚਾ 'ਚ

ਬੇਸ਼ੱਕ ਗੁਰਜੀਤ ਔਜਲਾ ਨੇ ਇਕਜੁੱਟ ਹੋਣ ਦੀ ਗੱਲ ਕੀਤੀ ਹੈ ਪਰ ਪੰਜਾਬ ਕਾਂਗਰਸ ਵਿੱਚ ਪਿਛਲੇ ਸਮੇਂ ਤੋਂ ਅੰਦਰੂਨੀ ਖਿੱਚੋਤਾਣ ਦੀ ਚਰਚਾ ਜਗਜਾਹਿਰ ਹੈ। ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਚਾਲੇ ਮਤਭੇਦ ਵੀ ਜਨਤਕ ਤੌਰ 'ਤੇ ਚਰਚਾ ਵਿੱਚ ਰਹੇ ਹਨ। ਸਤੰਬਰ ਦੀ ਸ਼ੁਰੂਆਤ ਵਿੱਚ ਕਾਂਗਰਸ ਹਾਈਕਮਾਂਡ ਨੇ ਭੂਪੇਸ਼ ਬਘੇਲ ਦੀ ਥਾਂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਸੀ।

ਪਾਇਲਟ ਦੇ ਆਉਣ ਤੋਂ ਬਾਅਦ 15 ਸਤੰਬਰ ਨੂੰ ਹੋਏ ਇੱਕ ਪ੍ਰਦਰਸ਼ਨ ਦੌਰਾਨ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਕਈ ਸੀਨੀਅਰ ਕਾਂਗਰਸੀ ਆਗੂ ਇੱਕੋ ਮੰਚ 'ਤੇ ਨਜ਼ਰ ਆਏ ਸਨ। ਪਰ ਪਿਛਲੇ ਦਿਨੀਂ ਜਦੋਂ ਚੰਡੀਗੜ੍ਹ ਵਿਖੇ ਚੋਣ ਕਮਿਸ਼ਨ ਦਫ਼ਤਰ ਮੂਹਰੇ ਧਰਨਾ ਦਿੱਤਾ ਗਿਆ ਤਾਂ ਉਸ ਧਰਨੇ ਵਿੱਚੋਂ ਚਰਨਜੀਤ ਚੰਨੀ ਗਾਇਬ ਰਹੇ ਸੀ ਜਿਸਦੀ ਕਾਫ਼ੀ ਚਰਚਾ ਹੋਈ ਸੀ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+