ਪੰਜਾਬ ’ਚ 15 ਸਤੰਬਰ ਤੋਂ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ ! ਬਿਜਲੀ ਮੰਤਰੀ ਸੌਂਦ ਦਾ ਵੱਡਾ ਦਾਅਵਾ

ਲੁਧਿਆਣਾ ਵਿੱਚ ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਹੁਣ ਬਿਜਲੀ ਦੇ ਲੰਬੇ ਕੱਟ ਨਹੀਂ ਲੱਗਣਗੇ ਅਤੇ ਕੱਲ੍ਹ ਯਾਨੀ 15 ਸਤੰਬਰ ਤੋਂ ਬਿਜਲੀ ਕੱਟਾਂ ਦੀ ਸਮੱਸਿਆ ਖ਼ਤਮ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪ੍ਰਾਈਵੇਟ ਬਿਜਲੀ ਪਲਾਂਟਾਂ ਨੂੰ ਵੀ ਦਰੁਸਤ ਕਰਵਾਇਆ ਗਿਆ ਹੈ, ਜਿਸ ਲਈ ਕਰੀਬ 200 ਸਰਕਾਰੀ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਸੀ। ਬਿਜਲੀ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਪਹਿਲਾਂ ਦੇ ਮੁਕਾਬਲੇ ਵੱਧ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਹੁਣ ਕਿਸਾਨਾਂ ਨੂੰ 8 ਘੰਟਿਆਂ ਦੀ ਬਜਾਏ 10 ਘੰਟੇ ਬਿਜਲੀ ਮਿਲ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਪੰਜਾਬ ਵਿੱਚ ਬਿਜਲੀ ਦੀ ਮੰਗ 3,500 ਮੈਗਾਵਾਟ ਵਧ ਗਈ ਹੈ।

taraunpreet saund

ਇਸ ਦੌਰਾਨ ਪੰਜਾਬ ਵਿੱਚ ਬਿਜਲੀ ਦੀ ਮੰਗ ਲਗਾਤਾਰ 16 ਹਜ਼ਾਰ ਮੈਗਾਵਾਟ ਤੋਂ ਉੱਪਰ ਬਣੀ ਹੋਈ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਵੱਖ-ਵੱਖ ਸਰੋਤਾਂ ਰਾਹੀਂ ਵੱਧ ਤੋਂ ਵੱਧ ਬਿਜਲੀ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਲਾਂਕਿ, ਕੋਲੇ ਦੀ ਕਮੀ ਕਾਰਨ ਬਿਜਲੀ ਦਾ ਕੁੱਲ ਉਤਪਾਦਨ 5,743 ਮੈਗਾਵਾਟ ਤੱਕ ਹੀ ਪਹੁੰਚ ਸਕਿਆ ਹੈ। ਪਿਛਲੇ ਕੁਝ ਦਿਨਾਂ ਦੇ ਮੁਕਾਬਲੇ ਬਿਜਲੀ ਉਤਪਾਦਨ ਵਿੱਚ ਵਾਧਾ ਹੋਇਆ ਹੈ, ਪਰ ਬਿਜਲੀ ਦੀ ਮੰਗ ਵਿੱਚ ਕੋਈ ਕਮੀ ਨਹੀਂ ਆਈ। ਮੰਗ ਨੂੰ ਪੂਰਾ ਕਰਨ ਲਈ PSPCL ਨੂੰ ਕੇਂਦਰੀ ਪੂਲ ਤੋਂ ਵੀ ਬਿਜਲੀ ਲੈਣੀ ਪੈ ਰਹੀ ਹੈ, ਜਿਸ ਕਾਰਨ ਸੂਬੇ ਦੇ ਕਈ ਹਿੱਸਿਆਂ ਵਿੱਚ ਬਿਜਲੀ ਦੇ ਕੱਟ ਲੱਗ ਰਹੇ ਹਨ।

ਪੰਜਾਬ ਵਿੱਚ ਤਿੰਨ ਸਰਕਾਰੀ ਥਰਮਲ ਪਲਾਂਟ ਹਨ, ਜਿਨ੍ਹਾਂ ਵਿੱਚ ਕੁੱਲ 10 ਯੂਨਿਟ ਹਨ। ਰੋਪੜ ਸਥਿਤ ਸਰਕਾਰੀ ਥਰਮਲ ਪਲਾਂਟ ਵਿੱਚ ਚਾਰ ਯੂਨਿਟ ਹਨ ਅਤੇ ਇਨ੍ਹਾਂ ਦੀ ਕੁੱਲ ਬਿਜਲੀ ਉਤਪਾਦਨ ਸਮਰੱਥਾ 840 ਮੈਗਾਵਾਟ ਹੈ। ਇਸ ਸਮੇਂ ਇਨ੍ਹਾਂ ਯੂਨਿਟਾਂ ਤੋਂ 487 ਮੈਗਾਵਾਟ ਬਿਜਲੀ ਪੈਦਾ ਕੀਤੀ ਜਾ ਰਹੀ ਹੈ। ਲਹਿਰਾ ਮੁਹੱਬਤ ਥਰਮਲ ਪਲਾਂਟ ਵਿੱਚ ਵੀ ਚਾਰ ਯੂਨਿਟ ਹਨ, ਜਿਨ੍ਹਾਂ ਦੀ ਕੁੱਲ ਸਮਰੱਥਾ 920 ਮੈਗਾਵਾਟ ਹੈ ਅਤੇ ਇੱਥੋਂ 801 ਮੈਗਾਵਾਟ ਬਿਜਲੀ ਪੈਦਾ ਹੋ ਰਹੀ ਹੈ। ਇਸੇ ਤਰ੍ਹਾਂ ਗੋਇੰਦਵਾਲ ਥਰਮਲ ਪਲਾਂਟ ਵਿੱਚ ਦੋ ਯੂਨਿਟ ਹਨ, ਜਿਨ੍ਹਾਂ ਦੀ ਕੁੱਲ ਉਤਪਾਦਨ ਸਮਰੱਥਾ 540 ਮੈਗਾਵਾਟ ਹੈ। ਇੱਥੋਂ ਇਸ ਸਮੇਂ 501 ਮੈਗਾਵਾਟ ਬਿਜਲੀ ਪੈਦਾ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਤਿੰਨਾਂ ਸਰਕਾਰੀ ਥਰਮਲ ਪਲਾਂਟਾਂ ਤੋਂ ਕੁੱਲ 1,786 ਮੈਗਾਵਾਟ ਬਿਜਲੀ ਪੈਦਾ ਹੋ ਰਹੀ ਹੈ। ਇਨ੍ਹਾਂ ਵਿੱਚੋਂ ਲਹਿਰਾ ਮੁਹੱਬਤ ਅਤੇ ਗੋਇੰਦਵਾਲ ਪਲਾਂਟ ਲਗਭਗ ਆਪਣੀ ਪੂਰੀ ਸਮਰੱਥਾ ਨਾਲ ਚੱਲ ਰਹੇ ਹਨ, ਜਦਕਿ ਰੋਪੜ ਪਲਾਂਟ ਵਿੱਚ ਅਜੇ ਵੀ ਸਮਰੱਥਾ ਦੇ ਮੁਕਾਬਲੇ ਕਾਫ਼ੀ ਘੱਟ ਉਤਪਾਦਨ ਹੋ ਰਿਹਾ ਹੈ।

ਇਸ ਤੋਂ ਇਲਾਵਾ ਪੰਜਾਬ ਵਿੱਚ ਦੋ ਪ੍ਰਾਈਵੇਟ ਥਰਮਲ ਪਲਾਂਟ ਹਨ, ਜਿਨ੍ਹਾਂ ਦੀ ਕੁੱਲ ਬਿਜਲੀ ਉਤਪਾਦਨ ਸਮਰੱਥਾ 3,380 ਮੈਗਾਵਾਟ ਹੈ। ਤਲਵੰਡੀ ਸਾਬੋ ਥਰਮਲ ਪਲਾਂਟ ਵਿੱਚ ਤਿੰਨ ਯੂਨਿਟ ਹਨ ਅਤੇ ਇਨ੍ਹਾਂ ਦੀ ਕੁੱਲ ਸਮਰੱਥਾ 1,980 ਮੈਗਾਵਾਟ ਹੈ। ਸੋਮਵਾਰ ਨੂੰ ਤਿੰਨੋਂ ਯੂਨਿਟ ਚਾਲੂ ਸਨ ਅਤੇ ਇਨ੍ਹਾਂ ਤੋਂ 1,701 ਮੈਗਾਵਾਟ ਬਿਜਲੀ ਪੈਦਾ ਕੀਤੀ ਜਾ ਰਹੀ ਸੀ। ਦੂਜਾ ਪ੍ਰਾਈਵੇਟ ਥਰਮਲ ਪਲਾਂਟ ਰਾਜਪੁਰਾ ਵਿੱਚ ਹੈ, ਜਿਸ ਵਿੱਚ ਦੋ ਯੂਨਿਟ ਹਨ। ਇਨ੍ਹਾਂ ਦੋਵਾਂ ਯੂਨਿਟਾਂ ਦੀ ਕੁੱਲ ਸਮਰੱਥਾ 1,400 ਮੈਗਾਵਾਟ ਹੈ ਅਤੇ ਸੋਮਵਾਰ ਨੂੰ ਇੱਥੋਂ 1,321 ਮੈਗਾਵਾਟ ਬਿਜਲੀ ਪੈਦਾ ਕੀਤੀ ਜਾ ਰਹੀ ਸੀ। ਇਸ ਤਰ੍ਹਾਂ ਦੋਵੇਂ ਪ੍ਰਾਈਵੇਟ ਥਰਮਲ ਪਲਾਂਟਾਂ ਤੋਂ ਕੁੱਲ 3,022 ਮੈਗਾਵਾਟ ਬਿਜਲੀ ਪੈਦਾ ਹੋ ਰਹੀ ਸੀ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+