ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਅੱਜ 4 ਜ਼ਿਲ੍ਹਿਆਂ ਵਿੱਚ ਪਏਗਾ ਮੀਂਹ! ਵਧੇਗੀ ਠੰਢ

ਪੰਜਾਬ ਵਿੱਚ ਸਰਗਰਮ ਹੋਈ ਨਵੀਂ ਪੱਛਮੀ ਗੜਬੜੀ ਕਾਰਨ ਸੂਬੇ ਦੇ ਮੌਸਮ ਨੇ ਕਰਵਟ ਲੈ ਲਈ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅੱਜ 15 ਨਵੰਬਰ ਨੂੰ ਸੂਬੇ ਦੇ ਚਾਰ ਜ਼ਿਲ੍ਹਿਆਂ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੁਹਾਲੀ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਸੇ ਦੌਰਾਨ ਅੱਜ ਸਵੇਰੇ ਜਲੰਧਰ ਵਿੱਚ ਹੋਈ ਹਲਕੀ ਕਿਣ-ਮਿਣ ਅਤੇ ਫਗਵਾੜਾ ਵਿੱਚ ਪਏ ਮੀਂਹ ਕਾਰਨ ਮੌਸਮ ਠੰਢਾ ਹੋ ਗਿਆ ਹੈ, ਜਦਕਿ ਚੰਡੀਗੜ੍ਹ ਵਿੱਚ ਅਸਮਾਨ 'ਤੇ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣ ਦਾ ਅਨੁਮਾਨ ਹੈ। ਮੌਸਮ ਵਿਭਾਗ ਮੁਤਾਬਕ ਪਾਕਿਸਤਾਨ ਦੇ ਉੱਪਰ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋਈ ਹੈ, ਜਿਸ ਦੇ ਪ੍ਰਭਾਵ ਹੇਠ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਵਿੱਚ ਬੱਦਲਵਾਈ ਅਤੇ ਮੀਂਹ ਦੇ ਆਸਾਰ ਬਣੇ ਹਨ।

punjab rain

ਤਾਪਮਾਨ 'ਚ ਗਿਰਾਵਟ ਦਰਜ਼

ਇਸ ਤੋਂ ਪਹਿਲਾਂ ਸਰਗਰਮ ਹੋਈ ਪੱਛਮੀ ਗੜਬੜੀ ਉੱਤਰ-ਪੂਰਬ ਦਿਸ਼ਾ ਵੱਲ ਵਧਦਿਆਂ ਇਸ ਖੇਤਰ ਤੋਂ ਅੱਗੇ ਨਿਕਲ ਗਈ ਹੈ। ਦੂਜੇ ਪਾਸੇ, ਸੂਬੇ ਵਿੱਚ ਰਾਤ ਦੇ ਤਾਪਮਾਨ ਵਿੱਚ 1.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ, ਇਸ ਗਿਰਾਵਟ ਦੇ ਬਾਵਜੂਦ ਘੱਟੋ-ਘੱਟ ਤਾਪਮਾਨ ਅਜੇ ਵੀ ਆਮ ਨਾਲੋਂ 4.9 ਡਿਗਰੀ ਵੱਧ ਬਣਿਆ ਹੋਇਆ ਹੈ। ਸੂਬੇ ਵਿੱਚ ਸਭ ਤੋਂ ਘੱਟ ਤਾਪਮਾਨ 12.8 ਡਿਗਰੀ ਸੈਲਸੀਅਸ ਪਠਾਨਕੋਟ ਵਿਖੇ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ ਭਲਕੇ 16 ਨਵੰਬਰ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ, ਪਰ ਅੱਜ ਤੋਂ ਕੁਝ ਥਾਵਾਂ 'ਤੇ ਰਾਤ ਅਤੇ ਸਵੇਰ ਵੇਲੇ ਹਲਕੀ ਤੋਂ ਦਰਮਿਆਨੀ ਧੁੰਦ ਛਾ ਸਕਦੀ ਹੈ। ਅਗਲੇ 24 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ, ਪਰ ਇਸ ਤੋਂ ਬਾਅਦ ਪਾਰਾ 3 ਤੋਂ 4 ਡਿਗਰੀ ਤੱਕ ਹੇਠਾਂ ਡਿੱਗ ਸਕਦਾ ਹੈ, ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਸਵੇਰੇ ਅਤੇ ਰਾਤ ਦੀ ਠੰਢ ਹੋਰ ਵਧੇਗੀ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+