ਅਮਰੀਕਾ 'ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਬਰਾਮਦ!

ਅਮਰੀਕਾ ਤੋਂ ਸਾਹਮਣੇ ਆਈ ਇੱਕ ਖ਼ਬਰ ਨੇ ਪੰਜਾਬੀਆਂ ਨੂੰ ਇੱਕ ਵਾਰ ਫਿਰ ਸ਼ਰਮਸਾਰ ਕੀਤਾ ਹੈ। ਦੱਸ ਦਈਏ ਕਿ ਕੈਲੀਫੋਰਨੀਆ ਪੁਲਿਸ ਨੇ ਕਥਿਤ ਤੌਰ 'ਤੇ ਇੱਕ ਵੱਡੇ ਡਰੱਗ ਸਿੰਡੀਕੇਟ ਨਾਲ ਜੁੜੇ ਮਾਮਲੇ ਵਿੱਚ ਇੱਕ ਪੰਜਾਬੀ ਨੌਜਵਾਨ ਕੰਵਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ ਹੈ ਕਿ ਰੈਸਟੋਰੈਂਟ ਦੀ ਆੜ ਵਿੱਚ ਡਰੱਗਜ਼ ਦਾ ਕਾਰੋਬਾਰ ਚਲਾਇਆ ਜਾ ਰਿਹਾ ਸੀ। ਪੁਲਿਸ ਮੁਤਾਬਕ ਪੀਜ਼ਾ ਡਿਲਿਵਰੀ ਦੇ ਬਹਾਨੇ ਕੋਕੀਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਸਪਲਾਈ ਇਸ ਰੈਸਟੋਰੈਂਟ ਤੋਂ ਕੀਤੀ ਜਾਂਦੀ ਸੀ।

punjabi arrested

ਕੈਲੀਫੋਰਨੀਆ ਪੁਲਿਸ ਅਤੇ FBI ਦੀ ਸਾਂਝੀ ਕਾਰਵਾਈ ਦੌਰਾਨ 40 ਕਿਲੋ ਕੋਕੀਨ, ਪਿਸਤੌਲਾਂ ਤੇ ਕੈਸ਼ ਦੀ ਵੱਡੀ ਬਰਾਮਦਗੀ ਵੀ ਹੋਈ ਹੈ। ਜਾਂਚ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਜਾ ਰਿਹਾ ਹੈ ਕਿ 50 ਸਾਲਾ ਕਵੰਲਪ੍ਰੀਤ ਲੰਬੇ ਸਮੇਂ ਤੋਂ ਕਥਿਤ ਤੌਰ 'ਤੇ ਡਰੱਗ ਨੈੱਟਵਰਕ ਚਲਾ ਰਿਹਾ ਸੀ। ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਕਵੰਲਪ੍ਰੀਤ ਬਿਨਾਂ ਵੈਧ ਦਸਤਾਵੇਜ਼ਾਂ ਦੇ ਅਮਰੀਕਾ ਵਿੱਚ ਰਹਿ ਰਿਹਾ ਸੀ। ਦੋਸ਼ ਸਾਬਤ ਹੋਣ 'ਤੇ ਕਵੰਲਪ੍ਰੀਤ ਨੂੰ ਲੰਮੀ ਸਖ਼ਤ ਸਜ਼ਾ ਸਣੇ ਭਾਰੀ ਜੁਰਮਾਨੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+