ਸੰਗਰੂਰ ਰੈਲੀ 'ਚ ਰਾਹੁਲ ਗਾਂਧੀ ਨੇ ਕੀਤੀ ਸਿੱਧੂ ਮੂਸੇਵਾਲਾ ਦੀ ਗੱਲ, ਨਸ਼ਿਆਂ ਅਤੇ ਗੈਂਗਸਟਰਾਂ ਦਾ ਵੀ ਚੁੱਕਿਆ ਮੁੱਦਾ

ਪੰਜਾਬ ਦੇ ਸੰਗਰੂਰ ਵਿੱਚ ਅੱਜ ਕਾਂਗਰਸ ਦੀ ਇਨਸਾਫ਼ ਰੈਲੀ ਵਿੱਚ ਪਹੁੰਚ ਕੇ ਰਾਹੁਲ ਗਾਂਧੀ ਨੇ ਲੋਕਾਂ ਨੂੰ ਸੰਬੋਧਨ ਕੀਤਾ। ਆਪਣੇ ਭਾਸ਼ਣ ਦੌਰਾਨ ਰਾਹੁਲ ਗਾਂਧੀ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਤੋਂ ਲੈ ਕੇ ਆਮ ਆਦਮੀ ਪਾਰਟੀ ਤੱਕ ਸਾਰਿਆਂ 'ਤੇ ਨਿਸ਼ਾਨੇ ਵਿਨ੍ਹੇ।

ਆਪਣੇ ਭਾਸ਼ਣ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੱਲ ਤੋਂ ਕੀਤੀ। ਇਸ ਮੌਕੇ ਉਨ੍ਹਾਂ ਨੇ ਬਾਪੂ ਬਲਕੌਰ ਸਿੰਘ ਨੂੰ ਆਪਣੇ ਕੋਲ਼ ਸਟੇਜ਼ 'ਤੇ ਬੁਲਾਇਆ। ਰਾਹੁਲ ਗਾਂਧੀ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਨਾਲ ਜੋ ਕੁਝ ਹੋਇਆ, ਉਹ ਅੱਜ ਪੰਜਾਬ ਵਿੱਚ ਇੱਕ ਫੈਸ਼ਨ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਸਭ ਤੋਂ ਵੱਡਾ ਮੁੱਦਾ ਹੈ ਅਤੇ ਸੂਬੇ ਨੂੰ ਇਸ ਸਮੱਸਿਆ ਤੋਂ ਬਾਹਰ ਕੱਢਣ ਦੀ ਲੋੜ ਹੈ।

rahul gandhi

ਪੰਜਾਬ ਵਿੱਚ ਨਸ਼ਾ ਸਭ ਤੋਂ ਵੱਡੀ ਸਮੱਸਿਆ: ਰਾਹੁਲ

ਰਾਹੁਲ ਗਾਂਧੀ ਨੇ ਕਿਹਾ ਕਿ ਪੰਜਾਬ ਆਉਣ ਤੋਂ ਪਹਿਲਾਂ ਉਨ੍ਹਾਂ ਨੇ ਪਾਰਟੀ ਦੇ ਆਗੂਆਂ ਨਾਲ ਗੱਲਬਾਤ ਕੀਤੀ ਸੀ ਅਤੇ ਸਾਰਿਆਂ ਤੋਂ ਪੁੱਛਿਆ ਸੀ ਕਿ ਸੂਬੇ ਦਾ ਸਭ ਤੋਂ ਵੱਡਾ ਮੁੱਦਾ ਕੀ ਹੈ। ਸਾਰੇ ਆਗੂਆਂ ਨੇ ਨਸ਼ੇ ਨੂੰ ਸਭ ਤੋਂ ਵੱਡੀ ਸਮੱਸਿਆ ਦੱਸਿਆ। ਉਨ੍ਹਾਂ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ ਤਾਂ ਲੋਕਾਂ ਨੇ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ 'ਤੇ ਭਰੋਸਾ ਕੀਤਾ ਸੀ। ਸਰਕਾਰ ਨੇ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਹੁਣ ਸਵਾਲ ਇਹ ਹੈ ਕਿ ਪੰਜਾਬ ਵਿੱਚੋਂ ਕਿਹੜਾ ਨਸ਼ਾ ਖ਼ਤਮ ਹੋਇਆ ਹੈ?

ਰਾਹੁਲ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਉਦਯੋਗ, ਫੈਕਟਰੀਆਂ ਅਤੇ ਖੇਤੀਬਾੜੀ ਨੂੰ ਉਤਸ਼ਾਹ ਨਹੀਂ ਮਿਲੇਗਾ ਤਾਂ ਰੁਜ਼ਗਾਰ ਦੇ ਮੌਕੇ ਪੈਦਾ ਨਹੀਂ ਹੋਣਗੇ। ਇਸ ਨਾਲ ਨਸ਼ਾ ਅਤੇ ਗੈਂਗਸਟਰਵਾਦ ਵਧੇਗਾ ਅਤੇ ਸੜਕਾਂ 'ਤੇ ਗੋਲੀਆਂ ਹੀ ਚੱਲਣਗੀਆਂ।

ਰਾਹੁਲ ਗਾਂਧੀ ਨੇ ਅਮਿਤ ਸ਼ਾਹ ਨੂੰ ਵੀ ਘੇਰਿਆ

ਆਪਣੇ ਭਾਸ਼ਣ ਦੌਰਾਨ ਨਸ਼ਿਆਂ ਦੇ ਮੁੱਦੇ 'ਤੇ ਗੱਲ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਅਮਿਤ ਸ਼ਾਹ ਪੰਜਾਬ ਆਏ ਤਾਂ ਉਨ੍ਹਾਂ ਨੇ ਲੋਕਾਂ ਨੂੰ ਇੱਕ ਤਰੀਕ ਦੱਸ ਕੇ ਕਿਹਾ ਕਿ ਉਹ ਇਸ ਸਮੇ-ਸੀਮਾ ਸੰਦਰ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰ ਦੇਣਗੇ। ਰਾਹੁਲ ਗਾਂਧੀ ਨੇ ਅਮਿਤ ਸ਼ਾਹ ਨੂੰ ਸਵਾਲ ਕਰਦਿਆਂ ਕਿਹਾ ਕਿ ਪਹਿਲਾ ਜੋ ਨਸ਼ੇ ਦੀ ਖੇਪ ਅਡਾਨੀ ਦੇ ਗੁਜਰਾਤ ਪੋਰਟ ਤੋਂ ਬਰਾਮਦ ਕੀਤੀ ਗਈ ਹੈ , ਉਸਦਾ ਆਖਿਰ ਕੀ ਹੋਇਆ ? ਉਸਦੇ ਖਿਲਾਫ਼ ਕੀ ਕਾਰਵਾਈ ਕੀਤੀ ਗਈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+