ਰਾਹੁਲ ਗਾਂਧੀ ਥੋੜ੍ਹੀ ਦੇਰ 'ਚ ਪਹੁੰਚਣਗੇ ਸੰਗਰੂਰ, ਕਾਂਗਰਸ ਦੇ ਚੋਣ ਪ੍ਰਚਾਰ ਦਾ ਕਰਨਗੇ ਆਗਾਜ਼, ਵਿਰੋਧੀਆਂ ਨੂੰ ਘੇਰਨ ਦੀ ਤਿਆਰੀ

ਕਾਂਗਰਸ ਆਗੂ ਰਾਹੁਲ ਗਾਂਧੀ ਅੱਜ ਪੰਜਾਬ ਵਿੱਚ ਪਾਰਟੀ ਦੇ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ। ਇਸ ਸਬੰਧੀ ਸੰਗਰੂਰ ਵਿੱਚ ਪਾਰਟੀ ਵੱਲੋਂ ਇਨਸਾਫ਼ ਰੈਲੀ ਰੱਖੀ ਗਈ ਹੈ। ਰਾਹੁਲ ਗਾਂਧੀ ਰੈਲੀ ਵਿੱਚ ਸ਼ਾਮਲ ਹੋਣ ਲਈ ਦਿੱਲੀ ਤੋਂ ਰਵਾਨਾ ਹੋ ਕੇ ਚੰਡੀਗੜ੍ਹ ਪਹੁੰਚ ਚੁੱਕੇ ਹਨ। ਉਨ੍ਹਾਂ ਦੇ ਨਾਲ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਵੀ ਮੌਜੂਦ ਹਨ।

ਇਨਸਾਫ਼ ਰੈਲੀ ਦੌਰਾਨ ਰਾਹੁਲ ਗਾਂਧੀ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ, ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਬੇਰੁਜ਼ਗਾਰੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਨਗੇ। ਇਸ ਤੋਂ ਇਲਾਵਾ ਭਾਜਪਾ ਵੀ ਉਨ੍ਹਾਂ ਦੇ ਨਿਸ਼ਾਨੇ 'ਤੇ ਰਹੇਗੀ। ਜ਼ਿਕਰਯੋਗ ਹੈ ਕਿ ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਗ੍ਰਹਿ ਜ਼ਿਲ੍ਹਾ ਹੈ ਅਤੇ ਇਹ ਪੰਜਾਬ ਦੇ ਮਾਲਵਾ ਖੇਤਰ ਵਿੱਚ ਆਉਂਦਾ ਹੈ। ਪੰਜਾਬ ਦੀਆਂ ਕੁੱਲ 117 ਵਿਧਾਨ ਸਭਾ ਸੀਟਾਂ ਵਿੱਚੋਂ 69 ਸੀਟਾਂ ਮਾਲਵਾ ਖੇਤਰ ਵਿੱਚ ਪੈਂਦੀਆਂ ਹਨ। ਇਸੇ ਕਾਰਨ ਕਾਂਗਰਸ ਵੱਲੋਂ ਇੱਥੇ ਰਾਹੁਲ ਗਾਂਧੀ ਦੀ ਰੈਲੀ ਕਰਵਾਈ ਜਾ ਰਹੀ ਹੈ।

rahul gandhi raily

ਝੋਟਾ ਦੇ ਪਰਿਵਾਰ ਨਾਲ ਵੀ ਕਰਨਗੇ ਮੁਲਾਕਾਤ!

ਰੈਲੀ ਤੋਂ ਬਾਅਦ ਰਾਹੁਲ ਗਾਂਧੀ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਹਾਲਾਂਕਿ, ਝੋਟਾ ਦੇ ਪਿਤਾ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ।ਧੜੇਬੰਦੀ ਨਾਲ ਜੂਝ ਰਹੀ ਕਾਂਗਰਸ ਲਈ ਰਾਹੁਲ ਗਾਂਧੀ ਦਾ ਇਹ ਦੌਰਾ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੋਂ ਪਹਿਲਾਂ ਅਹਿਮ ਮੰਨਿਆ ਜਾ ਰਿਹਾ ਹੈ।

ਰੈਲੀ ਤੋਂ ਪਹਿਲਾਂ ਕਾਂਗਰਸੀ ਆਗੂ ਸਟੇਜ 'ਤੇ ਪਹੁੰਚੇ

ਰਾਹੁਲ ਗਾਂਧੀ ਦੇ ਰੈਲੀ ਵਿੱਚ ਪਹੁੰਚਣ ਤੋਂ ਪਹਿਲਾਂ ਕਾਂਗਰਸ ਦੇ ਕਈ ਸੀਨੀਅਰ ਆਗੂ ਸਟੇਜ 'ਤੇ ਪਹੁੰਚ ਗਏ ਹਨ। ਇਨ੍ਹਾਂ ਵਿੱਚ ਪ੍ਰਤਾਪ ਸਿੰਘ ਬਾਜਵਾ, ਡਾ. ਰਾਜ ਕੁਮਾਰ ਵੇਰਕਾ, ਭਾਰਤ ਭੂਸ਼ਣ ਆਸ਼ੂ, ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁੰਦਰ ਸ਼ਾਮ ਅਰੋੜਾ, ਅਰੁਣਾ ਚੌਧਰੀ ਅਤੇ ਸ਼ਮਸ਼ੇਰ ਸਿੰਘ ਦੂਲੋ ਸ਼ਾਮਲ ਹਨ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+