CBI ਰੇਡ ਤੋਂ ਬਾਅਦ AAP ਦਾ BJP ’ਤੇ ਹਮਲਾ, ਕਿਹਾ- ED-CBI ਦੀ ਦੁਰਵਰਤੋਂ ਦਾ ਚੋਣਾਂ ’ਚ ਜਵਾਬ ਦੇਣਗੇ ਪੰਜਾਬ ਦੇ ਲੋਕ

CBI ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚੰਡੀਗੜ੍ਹ ਸਥਿਤ ਕੈਂਪ ਆਫਿਸ ਵਿੱਚ ਮੰਗਲਵਾਰ ਸ਼ਾਮ ਛਾਪੇਮਾਰੀ ਕੀਤੀ। CBI ਦੀਆਂ ਟੀਮਾਂ ਨੇ ਚੰਡੀਗੜ੍ਹ ਤੋਂ ਇਲਾਵਾ ਮੋਹਾਲੀ, ਗੁਰਦਾਸਪੁਰ, ਲੁਧਿਆਣਾ, ਪਟਿਆਲਾ, ਸੰਗਰੂਰ ਅਤੇ ਜਲੰਧਰ ਵਿੱਚ ਕੁੱਲ 8 ਥਾਵਾਂ 'ਤੇ ਜਾਂਚ ਕੀਤੀ।

ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਕਰੀਬ 6 ਘੰਟਿਆਂ ਤੱਕ ਚੱਲੀ। ਇਹ ਕਾਰਵਾਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਕੀਤੀ ਗਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਟਰਾਂਸਫਰ-ਪੋਸਟਿੰਗ ਅਤੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਗਏ ਸਨ। ED ਨੇ ਮੁੱਖ ਮੰਤਰੀ ਦੇ OSD ਰਾਜਬੀਰ ਸਿੰਘ ਘੁੰਮਣ ਨੂੰ ਇਸ ਮਾਮਲੇ ਵਿੱਚ ਮੁੱਖ ਦੋਸ਼ੀ ਦੱਸਿਆ ਸੀ।

bhagwant maan on raid

ਪੰਜਾਬ 'ਚ ਏਜੰਸੀਆਂ ਦੀ ਦੁਰਵਰਤੋਂ ਕਰੇਗੀ BJP - CM ਭਗਵੰਤ ਮਾਨ

ਮੁੱਖ ਮੰਤਰੀ ਦਫ਼ਤਰ 'ਤੇ CBI ਰੇਡ ਨੂੰ CM ਭਗਵੰਤ ਮਾਨ ਨੇ BJP ਦੀ ਪੰਜਾਬ ਅੰਦਰ ਚੋਣਾਂ ਦੀ ਤਿਆਰੀ ਦੱਸਿਆ ਹੈ। CM ਮਾਨ ਨੇ ਆਪਣੇ 'X' ਅਕਾਊਂਟ 'ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ - ਭਾਜਪਾ ਵੱਲੋਂ ਪੰਜਾਬ ਦੀਆਂ ਚੋਣਾਂ ਦੀ ਤਿਆਰੀ ਸ਼ੁਰੂ..ਮੇਰੇ ਕੈਂਪ ਆਫ਼ਿਸ ਵਿੱਚ CBI ਰੇਡ ਕੀਤੀ ਗਈ..ਹੁਣ ਪੰਜਾਬ ਵਿੱਚ ED ਤੇ CBI ਦੀ ਦੁਰਵਰਤੋਂ ਕੀਤੀ ਜਾਵੇਗੀ..ਤਾਂ ਕਿ ਪੰਜਾਬ ਸਰਕਾਰ ਅਤੇ ਮੈਨੂੰ ਬਦਨਾਮ ਕੀਤਾ ਜਾ ਸਕੇ..ਲੋਕਾਂ ਵੱਲੋਂ ਮਿਲਦੇ ਪਿਆਰ ਨੂੰ ਦੇਖਕੇ ਭਾਜਪਾ ਘਬਰਾਹਟ ਵਿੱਚ ਹੈ.."

ਇਸ ਮਾਮਲੇ 'ਤੇ AAP ਦੇ ਸੀਨੀਅਰ ਆਗੂ ਸੰਜੇ ਸਿੰਘ ਨੇ ਵੀ ਪ੍ਰਤੀਕ੍ਰਮ ਦਿੱਤਾ ਹੈ। ਉਨ੍ਹਾਂ 'X' ਅਕਾਊਂਟ 'ਤੇ 'ਲਿਖਿਆ ਹੈ - ਹਰ ਚੋਣ ਵਿੱਚ BJP ਕੋਲ ਸਿਰਫ਼ ਇੱਕ ਹੀ ਹਥਿਆਰ ਹੁੰਦਾ ਹੈ-ED ਅਤੇ CBI ਵਰਗੀਆਂ ਜਾਂਚ ਏਜੰਸੀਆਂ ਦੀ ਦੁਰਵਰਤੋਂ। ਪੰਜਾਬ ਦੀ ਜਨਤਾ ਦੇਖ ਰਹੀ ਹੈ ਕਿ ਕਿਸ ਤਰ੍ਹਾਂ ਬਿਜਲੀ, ਪਾਣੀ, ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਸ਼ਾਨਦਾਰ ਕੰਮ ਕਰਨ ਵਾਲੀ ਭਗਵੰਤ ਮਾਨ ਸਰਕਾਰ ਨੂੰ ਬਦਨਾਮ ਕਰਨ ਵਿੱਚ BJP ਜੁਟੀ ਹੋਈ ਹੈ। ਇਸ ਤਾਨਾਸ਼ਾਹੀ ਦਾ ਜਵਾਬ ਪੰਜਾਬ ਦੀ ਜਨਤਾ ਚੋਣਾਂ ਵਿੱਚ ਦੇਵੇਗੀ।"

ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਹਾਈਕੋਰਟ ਦੇ ਇਸ ਹੁਕਮ ਖ਼ਿਲਾਫ਼ ਤੁਰੰਤ ਸੁਣਵਾਈ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ, ਪਰ ਸਰਕਾਰ ਦੀ ਇਹ ਮੰਗ ਖਾਰਜ ਕਰ ਦਿੱਤੀ ਗਈ।

ਇਹ ਹੈ ਪੂਰਾ ਮਾਮਲਾ ---

-ED ਵੱਲੋਂ ਜੁਲਾਈ ਅਤੇ ਅਗਸਤ 2026 ਦੌਰਾਨ ਪੰਜਾਬ ਦੇ DGP ਗੌਰਵ ਯਾਦਵ ਨੂੰ ਤਿੰਨ ਚਿੱਠੀਆਂ ਭੇਜ ਕੇ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ FIR ਦਰਜ ਕਰਨ ਦੀ ਮੰਗ ਕੀਤੀ ਗਈ ਸੀ। ਇਨ੍ਹਾਂ ਚਿੱਠੀਆਂ ਵਿੱਚ ਟਰਾਂਸਫਰ-ਪੋਸਟਿੰਗ, ਨੀਤੀਗਤ ਫੈਸਲਿਆਂ, ਟੈਂਡਰਾਂ, CLU ਅਤੇ ਹੋਰ ਸਰਕਾਰੀ ਮਨਜ਼ੂਰੀਆਂ ਵਿੱਚ ਕਥਿਤ ਦਖ਼ਲ ਦੇ ਦੋਸ਼ ਲਗਾਏ ਗਏ ਸਨ।

-ED ਦੇ ਮੁਤਾਬਕ ਜਾਂਚ ਦੌਰਾਨ ਨਿਤਿਨ ਗੋਹਿਲ, ਰਾਜਬੀਰ ਸਿੰਘ ਘੁੰਮਣ ਅਤੇ ਹੋਰ ਲੋਕਾਂ ਦੀ ਭੂਮਿਕਾ ਸਾਹਮਣੇ ਆਈ ਸੀ। ਏਜੰਸੀ ਨੇ ਨਿਤਿਨ ਗੋਹਿਲ ਨੂੰ ਸਰਕਾਰੀ ਕੰਮ ਕਰਵਾਉਣ ਦੇ ਇੱਛੁਕ ਲੋਕਾਂ ਅਤੇ ਮੁੱਖ ਮੰਤਰੀ ਦੇ OSD ਰਾਜਬੀਰ ਸਿੰਘ ਘੁੰਮਣ ਵਿਚਕਾਰ ਕਥਿਤ ਵਿਚੋਲੇ ਵਜੋਂ ਦੱਸਿਆ ਸੀ।

-ED ਨੇ ਜਾਂਚ ਦੌਰਾਨ WhatsApp ਚੈਟ ਅਤੇ ਹੋਰ ਡਿਜੀਟਲ ਸਬੂਤ ਮਿਲਣ ਦਾ ਦਾਅਵਾ ਕੀਤਾ ਸੀ। ਇਨ੍ਹਾਂ ਵਿੱਚ ਟਰਾਂਸਫਰ-ਪੋਸਟਿੰਗ, ਨੀਤੀਗਤ ਫੈਸਲਿਆਂ, ਟੈਂਡਰਾਂ ਅਤੇ ਸਰਕਾਰੀ ਦਸਤਾਵੇਜ਼ਾਂ ਤੱਕ ਕਥਿਤ ਪਹੁੰਚ ਨਾਲ ਸਬੰਧਤ ਗੱਲਬਾਤ ਹੋਣ ਦੀ ਗੱਲ ਕਹੀ ਗਈ। ED ਮੁਤਾਬਕ ਗੋਹਿਲ ਕੋਲੋਂ 20.98 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਹੋਈ ਸੀ।

-5 ਅਕਤੂਬਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਹਾ ਸੀ ਕਿ ED ਵੱਲੋਂ ਦਿੱਤੇ ਗਏ ਵੇਰਵੇ ਕਥਿਤ ਅਪਰਾਧ ਵੱਲ ਇਸ਼ਾਰਾ ਕਰਦੇ ਹਨ। ਅਦਾਲਤ ਨੇ CBI ਨੂੰ FIR ਦਰਜ ਕਰਕੇ ਮਾਮਲੇ ਦੀ ਜਾਂਚ ਕਰਨ ਅਤੇ ਦੋ ਮਹੀਨਿਆਂ ਦੇ ਅੰਦਰ ਸਟੇਟਸ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਸਨ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+