ਪੰਜਾਬ 'ਚ ਪਏਗਾ ਮੀਂਹ, ਗੜ੍ਹੇਮਾਰੀ ਦਾ Alert ਵੀ ਜਾਰੀ, ਜਾਣੋ ਕਿਹੜੇ ਜ਼ਿਲ੍ਹਿਆਂ ਲਈ ਅਲਰਟ ਜਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਸ਼ੁੱਕਰਵਾਰ, 30 ਅਕਤੂਬਰ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਕੁਝ ਥਾਵਾਂ 'ਤੇ ਗੜੇਮਾਰੀ ਵੀ ਹੋ ਸਕਦੀ ਹੈ। ਇਸ ਦੌਰਾਨ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਕਰੀਬ 2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐੱਸ.ਏ.ਐੱਸ. ਨਗਰ (ਮੋਹਾਲੀ) ਵਿੱਚ ਗਰਜ-ਚਮਕ, ਬਿਜਲੀ ਡਿੱਗਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ ਜਾਰੀ ਕੀਤੀ ਹੈ।

Punjab weather

ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ 'ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਜਦਕਿ ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਹਿਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਕਿਤੇ-ਕਿਤੇ ਮੀਂਹ ਪੈ ਸਕਦਾ ਹੈ। ਮੌਸਮ ਵਿੱਚ ਆਏ ਇਸ ਬਦਲਾਅ ਤੋਂ ਬਾਅਦ ਆਉਣ ਵਾਲੇ ਦਿਨਾਂ ਵਿੱਚ ਸਵੇਰ ਅਤੇ ਰਾਤ ਦੇ ਸਮੇਂ ਠੰਢ ਹੋਰ ਵਧਣ ਦੇ ਆਸਾਰ ਹਨ।

ਉੱਤਰੀ ਪਾਕਿਸਤਾਨ ਵਿੱਚ ਪੱਛਮੀ ਗੜਬੜੀ ਸਰਗਰਮ

ਮੌਸਮ ਵਿੱਚ ਆਏ ਬਦਲਾਅ ਦਾ ਮੁੱਖ ਕਾਰਨ ਉੱਤਰੀ ਪਾਕਿਸਤਾਨ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਸਰਗਰਮ ਪੱਛਮੀ ਗੜਬੜੀ ਹੈ। ਇਹ ਸਮੁੰਦਰ ਤਲ ਤੋਂ 3.1 ਤੋਂ 4.5 ਕਿਲੋਮੀਟਰ ਦੀ ਉਚਾਈ 'ਤੇ ਚੱਕਰਵਾਤੀ ਹਵਾਵਾਂ ਦੇ ਰੂਪ ਵਿੱਚ ਬਣੀ ਹੋਈ ਹੈ।

ਇਸ ਦੇ ਨਾਲ ਹੀ ਮੱਧ ਅਤੇ ਉੱਪਰਲੇ ਵਾਯੂਮੰਡਲ ਵਿੱਚ ਪੱਛਮੀ ਹਵਾਵਾਂ ਦਰਮਿਆਨ ਇੱਕ ਟ੍ਰਫ ਵੀ ਸਰਗਰਮ ਹੈ। ਉੱਤਰੀ ਹਰਿਆਣਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਵੀ 0.9 ਕਿਲੋਮੀਟਰ ਦੀ ਉਚਾਈ 'ਤੇ ਚੱਕਰਵਾਤੀ ਹਵਾਵਾਂ ਸਰਗਰਮ ਹਨ, ਜਿਸ ਕਾਰਨ ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+