ਰਾਜਾ ਵੜਿੰਗ ਨੇ ਦਿੱਤਾ ਅਸਤੀਫ਼ਾ! ਸੋਸ਼ਲ ਮੀਡੀਆ 'ਤੇ ਖ਼ੁਦ ਨੂੰ ਦੱਸਿਆ ਸਾਬਕਾ ਕਾਂਗਰਸ ਪ੍ਰਧਾਨ।

ਨਵੇਂ ਪ੍ਰਧਾਨ ਦੀ ਨਿਯੁਕਤੀ ਵਿਚਾਲੇ ਪੰਜਾਬ ਕਾਂਗਰਸ ਵਿੱਚ ਹਲਚਲ ਤੇਜ਼ ਹੋ ਗਈ ਹੈ। ਰਾਜਾ ਵੜਿੰਗ ਨੇ ਅਸਤੀਫ਼ੇ ਦੀਆਂ ਚਰਚਾਵਾਂ ਵਿਚਾਲੇ ਸੋਸ਼ਲ ਮੀਡੀਆ 'ਤੇ ਖ਼ੁਦ ਨੂੰ 'ਸਾਬਕਾ ਪ੍ਰਧਾਨ' ਲਿਖ ਦਿੱਤਾ ਹੈ। ਆਪਣੇ 'ਐਕਸ' ਅਤੇ ਫੇਸਬੁੱਕ ਅਕਾਊਂਟ ਦੇ ਬਾਇਓ ਵਿੱਚ ਰਾਜਾ ਵੜਿੰਗ ਨੇ ਖ਼ੁਦ ਨੂੰ ਪੰਜਾਬ ਕਾਂਗਰਸ ਦਾ ਸਾਬਕਾ ਪ੍ਰਧਾਨ ਲਿਖਿਆ ਹੈ।

ਦੱਸ ਦਈਏ ਕਿ ਬੀਤੀ ਦੇਰ ਰਾਤ ਤੋਂ ਹੀ ਰਾਜਾ ਵੜਿੰਗ ਦੇ ਅਸਤੀਫ਼ੇ ਦੀਆਂ ਚਰਚਾਵਾਂ ਚੱਲ ਰਹੀਆਂ ਹਨ ਤੇ ਇਹ ਵੀ ਆਖ਼ਿਆ ਜਾ ਰਿਹਾ ਹੈ ਕਿ ਕਾਂਗਰਸ ਵੱਲੋਂ ਛੇਤੀ ਹੀ ਨਵਾਂ ਪ੍ਰਧਾਨ ਨਿਯੁਕਤ ਕੀਤਾ ਜਾ ਸਕਦਾ ਹੈ। ਇਸੀ ਵਿਚਾਲੇ ਦਿੱਲੀ 'ਚ ਪਾਰਟੀ ਹਾਈਕਮਾਨ ਦੀ ਵੱਡੀ ਬੈਠਕ ਹੋਈ ਹੈ। ਇਸ ਮੀਟਿੰਗ 'ਚ ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਚੰਨੀ ਵੀ ਪੁੱਜੇ ਹਨ। ਚਰਚਾਵਾਂ ਇਹ ਵੀ ਹਨ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਲੈ ਕੇ ਇਸ ਮੀਟਿੰਗ 'ਚ ਫ਼ੈਸਲਾ ਲਿਆ ਜਾ ਸਕਦਾ ਹੈ।

raja warring resigned

ਹਾਲਾਂਕਿ ਪਹਿਲਾਂ ਵਿਜੈ ਇੰਦਰ ਸਿੰਗਲਾ ਨੂੰ ਪ੍ਰਧਾਨ ਬਣਾਏ ਜਾਣ ਦੀਆਂ ਚਰਚਾਵਾਂ ਚੱਲ ਰਹੀਆਂ ਸਨ ਪਰ ਵਿਜੇਇੰਦਰ ਸਿੰਗਲਾ ਨੇ ਸਾਫ਼ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਹਾਈਕਮਾਨ ਵੱਲੋਂ ਹੁਣ ਤੱਕ ਅਜਿਹਾ ਕੋਈ ਮੈਸੇਜ ਨਹੀਂ ਮਿਲਿਆ ਹੈ। ਸਿੰਗਲਾ ਨੇ ਕਿਹਾ ਸੀ ਕਿ ਰਾਜਾ ਵੜਿੰਗ ਹੀ ਸਾਡੇ ਪ੍ਰਧਾਨ ਹਨ ਅਤੇ ਅਸੀਂ ਸਾਰੇ ਉਨ੍ਹਾਂ ਨਾਲ ਰਲ ਕੇ ਹੀ ਇਕ ਟੀਮ ਵਾਂਗ ਕਰ ਰਹੇ ਹਾਂ।

ਦੂਜੇ ਪਾਸੇ ਰਵਨੀਤ ਬਿੱਟੂ ਨੇ ਕਾਂਗਰਸ ਦੇ ਇਸ ਕਾੰਟੋ-ਕਲੇਸ਼ 'ਤੇ ਤੰਜ ਕਸਿਆ ਹੈ। ਬਿੱਟੂ ਨੇ ਇੱਕ ਮੀਡੀਆ ਚੈਨਲ ਨਾਲ ਗੱਲ ਕਰਦਿਆਂ ਕਿਹਾ ਕਿ ਕਾਂਗਰਸ ਅੰਦਰ ਰਾਜੇ ਦਾ ਕੰਮ ਪੂਰਾ ਹੋ ਗਿਆ ਸੀ ਤਾਂ ਹੀ ਉਸਨੂੰ ਹਟਾ ਦਿੱਤਾ। ਰਵਨੀਤ ਬਿੱਟੂ ਨੇ ਕਿਹਾ ਕਿ ਸਾਡੇ ਤੋਂ ਵੱਧ ਕਾਂਗਰਸ ਨੂੰ ਕੋਈ ਨਹੀਂ ਜਾਣਦਾ।

ਉਨ੍ਹਾਂ ਕਿਹਾ ਕਿ ਕਾਂਗਰਸ 'ਚ ਇੱਕ ਪੈਟਰਨ ਹੈ, 15-20 ਲੋਕ ਜਿਸਦੇ ਪਿੱਛੇ ਪੈ ਜਾਂਦੇ ਹਨ, ਪਾਰਟੀ ਉਨ੍ਹਾਂ ਅੱਗੇ ਸਰੰਡਰ ਕਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਪ੍ਰਧਾਨ ਆਪਣੇ ਪਾਰਟੀ ਦੇ ਆਗੂਆਂ ਨੂੰ ਖੁਸ਼ ਕਰਦਿਆਂ ਹੀ ਥੱਕ ਜਾਂਦਾ ਹੈ। ਬਿੱਟੂ ਨੇ ਕਿਹਾ ਕਿ ਯੂਥ ਨੂੰ ਜੋੜਨ ਲਈ ਰਾਜਾ ਵੜਿੰਗ ਨੂੰ ਕਾਂਗਰਸ ਵੱਲੋਂ ਵਰਤਿਆ ਗਿਆ ਤੇ ਹੁਣ ਸਾਰਾ ਕੰਮ ਖ਼ਤਮ ਹੋਣ ਤੋਂ ਬਾਅਦ ਰਾਜੇ ਨੂੰ ਹਟਾ ਦਿੱਤਾ ਹੈ।

ਬਹਿਰਹਾਲ ਇਨ੍ਹਾਂ ਸਾਰੀਆਂ ਖ਼ਬਰਾਂ ਵਿਚਾਲੇ ਰਾਜਾ ਵੜਿੰਗ ਦਾ ਆਪਣੇ ਆਪ ਨੂੰ ਸਾਬਕਾ ਕਾਂਗਰਸ ਪ੍ਰਧਾਨ ਲਿਖ ਦੇਣਾ ਆਪਣੇ ਆਪ 'ਚ ਕਾਫ਼ੀ ਕੁੱਝ ਦੱਸ ਰਿਹਾ ਹੈ। ਹੁਣ ਦੇਖਣਾ ਹੋਵੇਗਾ ਕਿ ਜੇ ਵਾਕਈ ਰਾਜਾ ਵੜਿੰਗ ਨੇ ਅਸਤੀਫ਼ਾ ਦੇ ਦਿੱਤਾ ਹੈ ਤਾਂ ਕਾਂਗਰਸ ਦੇ ਨਵੇਂ ਪ੍ਰਧਾਨ ਦਾ ਐਲਾਨ ਆਖਿਰ ਕਦੋਂ ਤੱਕ ਹੁੰਦਾ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+