ਰਾਜਜੀਤ ਸਿੰਘ 4 ਦਿਨਾਂ ਦੇ ਰਿਮਾਂਡ 'ਤੇ, ਨਵੇਂ NDPS ਕੇਸ ’ਚ ਮੁੜ ਹੋਈ ਗ੍ਰਿਫ਼ਤਾਰੀ

ਪੰਜਾਬ ਪੁਲਿਸ ਦੇ ਸਾਬਕਾ ਏਆਈਜੀ ਰਾਜਜੀਤ ਸਿੰਘ ਹੁੰਦਲ ਨੂੰ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐੱਨਟੀਐੱਫ਼) ਨੇ ਨਵੇਂ ਐੱਨਡੀਪੀਐੱਸ ਮਾਮਲੇ 'ਚ ਗ੍ਰਿਫ਼ਤਾਰ ਕਰਕੇ ਮੁਹਾਲੀ ਦੀ ਵਿਸ਼ੇਸ਼ ਅਦਾਲਤ 'ਚ ਪੇਸ਼ ਕੀਤਾ। ਅਦਾਲਤ ਨੇ ਉਸ ਨੂੰ ਚਾਰ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ।

ਏਐੱਨਟੀਐੱਫ਼ ਨੇ ਸੱਤ ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ, ਜਿਸ ਦਾ ਬਚਾਅ ਪੱਖ ਦੇ ਸੀਨੀਅਰ ਵਕੀਲ ਐੱਚਐੱਸ ਧਨੋਆ ਨੇ ਵਿਰੋਧ ਕੀਤਾ। ਪੁਰਾਣੇ ਰਿਸ਼ਵਤਖੋਰੀ ਤੇ ਡਰੱਗ ਨੈਕਸਸ ਮਾਮਲੇ 'ਚ ਪੁਲਿਸ ਰਿਮਾਂਡ ਖ਼ਤਮ ਹੋਣ 'ਤੇ ਅਦਾਲਤ ਨੇ ਹੁੰਦਲ ਨੂੰ ਨਿਆਂਇਕ ਹਿਰਾਸਤ 'ਚ ਭੇਜਣ ਦੇ ਹੁਕਮ ਦਿੱਤੇ ਸਨ। ਇਸੇ ਦੌਰਾਨ ਏਐੱਨਟੀਐੱਫ਼ ਨੇ 2017 'ਚ ਐੱਸਟੀਐੱਫ਼ ਵੱਲੋਂ ਦਰਜ ਐੱਫਆਈਆਰ ਨੰ. 1 'ਚ ਉਸ ਨੂੰ ਮੁੱਖ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕਰਕੇ ਮੁੜ ਗ੍ਰਿਫ਼ਤਾਰ ਕਰ ਲਿਆ।

rajjit singh

ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਅਦਾਲਤ ਨੇ ਚਾਰ ਦਿਨਾਂ ਦਾ ਰਿਮਾਂਡ ਮਨਜ਼ੂਰ ਕੀਤਾ। ਏਐੱਨਟੀਐੱਫ਼ ਵੱਲੋਂ ਇਸ ਮਾਮਲੇ 'ਚ ਹੁੰਦਲ ਤੋਂ ਪੁੱਛਗਿੱਛ ਕੀਤੀ ਜਾਵੇਗੀ।

ਦੱਸ ਦਈਏ ਕਿ ਰਾਜਜੀਤ ਸਿੰਘ ਖ਼ਿਲਾਫ਼ ਸਾਲ 2019 ਵਿੱਚ ਡਰੱਗ ਤਸਕਰੀ, ਜਬਰਨ ਵਸੂਲੀ ਅਤੇ ਆਮਦਨ ਤੋਂ ਵੱਧ ਜਾਇਦਾਦ ਨਾਲ ਸਬੰਧਤ ਮਾਮਲੇ ਦਰਜ ਕੀਤੇ ਗਏ ਸਨ। ਇਸ ਤੋਂ ਬਾਅਦ ਪੁਲਿਸ ਉਸ ਦੀ ਭਾਲ ਕਰ ਰਹੀ ਸੀ। ਪੰਜਾਬ ਦੇ DGP ਗੌਰਵ ਯਾਦਵ ਨੇ ਹੁਣ ਉਸ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਰਾਜਜੀਤ ਸਿੰਘ ਨੂੰ ਅਪ੍ਰੈਲ 2023 ਵਿੱਚ ਪੁਲਿਸ ਸੇਵਾ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਹ ਅੰਡਰਗ੍ਰਾਊਂਡ ਹੋ ਗਿਆ ਸੀ।

10 ਸਤੰਬਰ 2026 ਨੂੰ ਰਾਜਜੀਤ ਸਿੰਘ ਨੇ ਸੁਪਰੀਮ ਕੋਰਟ ਤੋਂ ਕਾਨੂੰਨੀ ਸੁਰੱਖਿਆ ਦੀ ਮੰਗ ਕੀਤੀ ਸੀ , ਸੁਪਰੀਮ ਕੋਰਟ ਨੇ ਉਸਨੂੰ ਸਰੰਡਰ ਕਰਨ ਦੇ ਹੁਕਮ ਦਿੱਤੇ ਸਨ, ਜਿਸ ਤੋਂ ਬਾਅਦ ਲੰਘੀ 24 ਸਤੰਬਰ ਨੂੰ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਰਾਜਜੀਤ ਸਿੰਘ ਨੇ ਸਰੰਡਰ ਕਰ ਦਿੱਤਾ ਸੀ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+