ਨਿਹੰਗ ਹਰਜੀਤ ਸਿੰਘ ਰਸੂਲਪੁਰ 'ਤੇ ਜਬਰ-ਜਨਾਹ ਦੇ ਦੋਸ਼, ਪੀੜਤ ਔਰਤ ਦੀ ਮੰਗ - ਰਸੂਲਪੁਰ ਨੂੰ ਪੰਥ ਤੋਂ ਛੇਕਿਆ ਜਾਵੇ

ਪੰਜਾਬ ਵਿੱਚ ਸੋਸ਼ਲ ਮੀਡੀਆ 'ਤੇ ਆਪਣੇ ਬਿਆਨਾਂ ਕਾਰਨ ਅਕਸਰ ਚਰਚਾ ਵਿੱਚ ਰਹਿਣ ਵਾਲੇ ਨਿਹੰਗ ਸਿੰਘ ਹਰਜੀਤ ਸਿੰਘ ਰਸੂਲਪੁਰ 'ਤੇ ਜਬਰ-ਜਨਾਹ ਦੇ ਦੋਸ਼ ਲੱਗੇ ਹਨ। ਹਾਲਾਂਕਿ, ਹਰਜੀਤ ਸਿੰਘ ਰਸੂਲਪੁਰ ਨੇ ਇਨ੍ਹਾਂ ਦੋਸ਼ਾਂ ਨੂੰ ਪੁਰਾਣਾ ਅਤੇ ਝੂਠਾ ਕਰਾਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਕਲੀਨ ਚਿੱਟ ਮਿਲ ਚੁੱਕੀ ਹੈ।

ਪੀੜਿਤ ਮਹਿਲਾ ਦਾ ਕਹਿਣਾ ਹੈ ਕਿ 2021 ਵਿੱਚ ਉਸਦੀ ਮੁਲਾਕਾਤ ਰਸੂਲਪੁਰ ਨਾਲ ਹੋਈ ਸੀ, ਜਿਸ ਤੋਂ ਬਾਅਦ ਹਰਜੀਤ ਸਿੰਘ ਰਸੂਲਪੁਰ ਨੇ ਉਸਦੇ ਨਾਲ ਜ਼ਬਰ ਜਨਾਹ ਕੀਤਾ। ਸੋਸ਼ਲ ਵਰਕਰ ਰੂਪ ਕੌਰ ਦੇ ਨਾਲ ਪਹੁੰਚੀ ਪੀੜਤ ਮਹਿਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਾਮਲੇ ਵਿੱਚ ਦਖ਼ਲ ਦੇਣ ਅਤੇ ਪੰਥਕ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

harjit singh rasulpur

2021 ਵਿੱਚ ਵਾਪਰੀ ਘਟਨਾ ਹੋਣ ਦਾ ਦੋਸ਼

ਪੀੜਤ ਮਹਿਲਾ ਨੇ ਦੱਸਿਆ ਕਿ ਸਾਲ 2021 ਵਿੱਚ ਲੌਕਡਾਊਨ ਖੁੱਲ੍ਹਣ ਤੋਂ ਬਾਅਦ ਉਹ ਇਲਾਜ ਕਰਵਾਉਣ ਲਈ ਚੰਡੀਗੜ੍ਹ ਸਥਿਤ ਪੀਜੀਆਈ ਗਈ ਸੀ। ਇਸ ਦੌਰਾਨ ਉਸ ਦੀ ਮੁਲਾਕਾਤ ਹਰਜੀਤ ਸਿੰਘ ਰਸੂਲਪੁਰ ਨਾਲ ਹੋਈ। ਮਹਿਲਾ ਦੇ ਦੋਸ਼ਾਂ ਅਨੁਸਾਰ, 13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਰਸੂਲਪੁਰ ਨੇ ਉਸ ਨੂੰ ਕਿਹਾ ਕਿ ਉਸ ਦੇ ਕਰਮਾਂ ਵਿੱਚ ਇੱਕ ਵਿਸ਼ੇਸ਼ ਸੇਵਾ ਆਈ ਹੈ। ਇਸ ਤੋਂ ਬਾਅਦ ਉਸ ਨੂੰ ਚੰਡੀਗੜ੍ਹ ਦੇ ਖੁੱਡਾ ਲਾਹੌਰਾ ਇਲਾਕੇ ਵਿੱਚ ਇੱਕ ਥਾਂ 'ਤੇ ਬੁਲਾਇਆ ਗਿਆ।

ਪੀੜਤਾ ਦਾ ਦੋਸ਼ ਹੈ ਕਿ ਉੱਥੇ ਪਹੁੰਚਣ 'ਤੇ ਉਸ ਨੂੰ ਚਾਬੀ ਦੇ ਕੇ ਇੱਕ ਕਮਰੇ ਦਾ ਤਾਲਾ ਖੋਲ੍ਹਣ ਲਈ ਕਿਹਾ ਗਿਆ। ਮਹਿਲਾ ਨੇ ਦੋਸ਼ ਲਾਇਆ ਕਿ ਇਸ ਤੋਂ ਬਾਅਦ ਰਸੂਲਪੁਰ ਨੇ ਉਸ ਨਾਲ ਜਬਰ-ਜਨਾਹ ਕੀਤਾ। ਪੀੜਤ ਮਹਿਲਾ ਨੇ ਦਾਅਵਾ ਕੀਤਾ ਕਿ ਘਟਨਾ ਸਮੇਂ ਮੁਲਜ਼ਮ ਨੇ ਕਥਿਤ ਤੌਰ 'ਤੇ ਉਸ ਨੂੰ ਧਮਕਾਉਂਦਿਆਂ ਕਿਹਾ ਸੀ ਕਿ ਪੁਲਿਸ ਉਸ ਦੀ ਜੇਬ ਵਿੱਚ ਹੈ ਅਤੇ ਉਹ ਜੱਜਾਂ ਤੇ ਵਕੀਲਾਂ ਨੂੰ ਖ਼ਰੀਦਣ ਦੀ ਸਮਰੱਥਾ ਰੱਖਦਾ ਹੈ। ਮਹਿਲਾ ਅਨੁਸਾਰ, ਉਸ ਨੂੰ ਇਹ ਵੀ ਕਿਹਾ ਗਿਆ ਕਿ ਉਹ ਜਿੱਥੇ ਮਰਜ਼ੀ ਸ਼ਿਕਾਇਤ ਕਰ ਲਵੇ, ਉਸ ਦਾ ਕੁਝ ਨਹੀਂ ਵਿਗਾੜ ਸਕਦੀ।

2 ਲੱਖ ਰੁਪਏ ਦੇਣ ਅਤੇ ਬੱਚਿਆਂ ਨੂੰ ਵਿਦੇਸ਼ ਭੇਜਣ ਦਾ ਲਾਲਚ ਦੇਣ ਦਾ ਦੋਸ਼

ਪੀੜਤ ਮਹਿਲਾ ਨੇ ਦੱਸਿਆ ਕਿ ਜਦੋਂ ਉਸ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਤਾਂ ਕਥਿਤ ਤੌਰ 'ਤੇ ਮਾਮਲੇ ਨੂੰ ਦਬਾਉਣ ਲਈ ਉਸ ਨੂੰ ਲਗਾਤਾਰ ਫ਼ੋਨ ਆਉਣ ਲੱਗੇ। ਮਹਿਲਾ ਅਨੁਸਾਰ, ਇਸ ਦੌਰਾਨ ਕਥਾਵਾਚਕ ਬਲਦੇਵ ਔਗੜਾ ਦਾ ਵੀ ਫ਼ੋਨ ਆਇਆ। ਪੀੜਤਾ ਨੇ ਦੋਸ਼ ਲਾਇਆ ਕਿ ਉਸ ਨੂੰ ਦੋ ਲੱਖ ਰੁਪਏ ਦਿਵਾਉਣ ਅਤੇ ਬੱਚਿਆਂ ਨੂੰ ਵਿਦੇਸ਼ ਭੇਜਣ ਦੀ ਪੇਸ਼ਕਸ਼ ਕਰਦਿਆਂ ਸ਼ਿਕਾਇਤ ਵਾਪਸ ਲੈਣ ਲਈ ਵੀ ਕਿਹਾ ਗਿਆ ਸੀ।

ਰੂਪ ਕੌਰ ਦੀ ਮੰਗ-ਨਿਹੰਗ ਬਾਣਾ ਉਤਾਰਿਆ ਜਾਵੇ ਅਤੇ ਪੰਥ ਵਿੱਚੋਂ ਛੇਕਿਆ ਜਾਵੇ

ਪੀੜਤਾ ਦੇ ਨਾਲ ਪਹੁੰਚੀ ਸੋਸ਼ਲ ਵਰਕਰ ਰੂਪ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਵਿਚਾਰ ਵਿੱਚ ਅਜਿਹੇ ਮਾਮਲੇ ਨਿਹੰਗ ਸਿੰਘਾਂ ਅਤੇ ਗੁਰੂ ਦੀ ਲਾਡਲੀ ਫ਼ੌਜ ਦੀ ਛਵੀ ਨੂੰ ਨੁਕਸਾਨ ਪਹੁੰਚਾਉਂਦੇ ਹਨ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਮਾਮਲੇ ਦਾ ਤੁਰੰਤ ਨੋਟਿਸ ਲਿਆ ਜਾਵੇ, ਰਸੂਲਪੁਰ ਦਾ ਨਿਹੰਗ ਬਾਣਾ ਉਤਰਵਾਇਆ ਜਾਵੇ ਅਤੇ ਉਸ ਨੂੰ ਸਿੱਖ ਪੰਥ ਵਿੱਚੋਂ ਛੇਕਣ ਸਬੰਧੀ ਕਾਰਵਾਈ ਕੀਤੀ ਜਾਵੇ।

ਰਸੂਲਪੁਰ ਦਾ ਪੱਖ-ਪੁਲਿਸ ਅਤੇ ਅਦਾਲਤ ਤੋਂ ਕਲੀਨ ਚਿੱਟ ਮਿਲ ਚੁੱਕੀ ਹੈ

ਦੂਜੇ ਪਾਸੇ, ਰੂਪ ਕੌਰ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਹਰਜੀਤ ਸਿੰਘ ਰਸੂਲਪੁਰ ਨੇ ਕਿਹਾ ਕਿ ਇਹ ਮਾਮਲਾ ਸਾਲ 2021 ਦਾ ਹੈ ਅਤੇ ਪੁਲਿਸ ਤੇ ਅਦਾਲਤ ਵੱਲੋਂ ਇਸ ਦੀ ਜਾਂਚ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੇ ਦਾਅਵੇ ਅਨੁਸਾਰ, ਜਾਂਚ ਦੌਰਾਨ ਦੋਸ਼ ਝੂਠੇ ਪਾਏ ਗਏ ਸਨ ਜਿਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਦਰਜ ਐੱਫਆਈਆਰ (FIR) ਨੂੰ ਅਧਿਕਾਰਤ ਤੌਰ 'ਤੇ ਰੱਦ ਕਰ ਦਿੱਤਾ ਗਿਆ ਸੀ।

ਰਸੂਲਪੁਰ ਨੇ ਦੋਸ਼ ਲਾਇਆ ਕਿ ਰੂਪ ਕੌਰ ਟੀਆਰਪੀ ਅਤੇ ਸੋਸ਼ਲ ਮੀਡੀਆ 'ਤੇ ਚਰਚਾ ਵਿੱਚ ਰਹਿਣ ਲਈ ਪੁਰਾਣੇ ਅਤੇ ਰੱਦ ਹੋ ਚੁੱਕੇ ਮਾਮਲੇ ਨੂੰ ਮੁੜ ਉਠਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਬਲੈਕਮੇਲ ਕਰਨ ਅਤੇ ਮਾਨਸਿਕ ਤੌਰ 'ਤੇ ਪਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਰਸੂਲਪੁਰ ਨੇ ਰੂਪ ਕੌਰ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਦੀ ਗੱਲ ਕਹੀ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+