ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਚੰਡੀਗੜ੍ਹ ਪਹੁੰਚਣ ’ਤੇ CM ਭਗਵੰਤ ਮਾਨ ਨੇ ਕੀਤਾ ਨਿੱਘਾ ਸਵਾਗਤ, ਪੰਜਾਬ ਦੇ ਮੁੱਦਿਆਂ ’ਤੇ ਹੋਈ ਚਰਚਾ
ਦੇਸ਼ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅੱਜ ਚੰਡੀਗੜ੍ਹ ਪਹੁੰਚੇ ਹਨ। ਉਨ੍ਹਾਂ ਦੇ ਇੱਥੇ ਪਹੁੰਚਣ 'ਤੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਵਾਗਤ ਕੀਤਾ। ਮੁੱਖ ਮੰਤਰੀ ਨੇ ਰਾਸ਼ਟਰਪਤੀ ਨੂੰ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਦੋਵਾਂ ਵਿਚਾਲੇ ਪੰਜਾਬ ਅਤੇ ਦੇਸ਼ ਨਾਲ ਜੁੜੇ ਵੱਖ-ਵੱਖ ਮੁੱਦਿਆਂ 'ਤੇ ਸਾਰਥਕ ਵਿਚਾਰ-ਵਟਾਂਦਰਾ ਹੋਇਆ।
ਮੁਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਕਸ ਅਕਾਊਂਟ 'ਤੇ ਇਸ ਮੁਲਾਕਾਤ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ ਹਨ। ਇਸਦੇ ਨਾਲ ਹੀ ਉਨ੍ਹਾਂ ਲਿਖਿਆ ਹੈ ਕਿ -ਅੱਜ ਦੇਸ਼ ਦੀ ਮਾਣਯੋਗ ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ਜੀ ਦੇ ਚੰਡੀਗੜ੍ਹ ਏਅਰਪੋਰਟ ਰਾਹੀਂ ਪੰਜਾਬ ਪਹੁੰਚਣ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਹੈ, ਪੰਜਾਬੀਆਂ ਦੀ ਰਵਾਇਤੀ ਮਹਿਮਾਨਨਵਾਜ਼ੀ ਅਤੇ ਅਥਾਹ ਸਤਿਕਾਰ ਨਾਲ ਉਨ੍ਹਾਂ ਦਾ ਪੰਜਾਬ ਦੀ ਧਰਤੀ 'ਤੇ ਦਿਲੋਂ 'ਜੀ ਆਇਆਂ ਨੂੰ'। ਸਾਡੇ ਸਾਰਿਆਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਉਹ ਅੱਜ ਗੁਰੂਆਂ ਅਤੇ ਪੀਰਾਂ ਦੀ ਇਸ ਪਵਿੱਤਰ ਧਰਤੀ ਪੰਜਾਬ 'ਤੇ ਪਹੁੰਚੇ ਹਨ।

ਦਰਅਸਲ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਤਿੰਨ ਦਿਨਾਂ ਦੇ ਹਿਮਾਚਲ ਦੌਰੇ 'ਤੇ ਬਿਲਾਸਪੁਰ ਜਾ ਰਹੇ ਹਨ। ਉਹ ਇੱਥੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (AIIMS) ਦੇ ਪਹਿਲੇ ਦੀਕਸ਼ਾਂਤ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਰਹੇ ਹਨ। ਇਸ ਦੌਰਾਨ ਰਾਸ਼ਟਰਪਤੀ ਵੱਲੋਂ 91 ਡਾਕਟਰਾਂ ਅਤੇ ਪੈਰਾਮੈਡੀਕਲ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ।
ਇਸ ਤੋਂ ਪਹਿਲਾਂ ਜਨਵਰੀ 2026 ਵਿੱਚ ਵੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅੰਮ੍ਰਿਤਸਰ ਪਹੁੰਚੇ ਸਨ। ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਦੇ 50ਵੇਂ ਸਾਲਾਨਾ ਦੀਕਸ਼ਾਂਤ ਸਮਾਰੋਹ ਵਿੱਚ ਸ਼ਿਰਕਤ ਕੀਤੀ ਸੀ ਅਤੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਸਨ। ਉਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਰਾਸ਼ਟਰਪਤੀ ਦਾ ਸਵਾਗਤ ਕਰਨ ਲਈ ਨਹੀਂ ਪਹੁੰਚ ਸਕੇ ਸਨ ਕਿਉਂਕਿ ਉਸ ਦਿਨ ਉਨ੍ਹਾਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਾ ਜਾਣਾ ਸੀ।


Click it and Unblock the Notifications
