ਬੇਅੰਤ ਸਿੰਘ ਦੇ ਬੁੱਤ ’ਤੇ ਵਿਵਾਦ! ਬਿੱਟੂ ਨੇ ਪਰਗਟ ਸਿੰਘ ਨੂੰ ਘੇਰਿਆ, ਕਿਹਾ -ਇਤਰਾਜ਼ ਹੈ ਤਾਂ ਦੱਸੋ ਸਨਮਾਨ ਨਾਲ ਹਟਾ ਦਿਆਂਗੇ

ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਦੀ ਤਾਜਪੋਸ਼ੀ ਦੇ ਪ੍ਰੋਗਰਾਮ 'ਤੇ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਨਿਸ਼ਾਨਾ ਵਿਨ੍ਹਿਆ ਗਿਆ ਹੈ। ਰਵਨੀਤ ਸਿੰਘ ਬਿੱਟੂ ਨੇ ਪ੍ਰੋਗਰਾਮ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਬੁੱਤ 'ਤੇ ਹਾਰ ਨਾ ਪਾਉਣ ਕਾਰਨ ਪਰਗਟ ਸਿੰਘ ਨੂੰ ਘੇਰਿਆ ਅਤੇ ਕਾਂਗਰਸ ਪਾਰਟੀ 'ਤੇ ਸਵਾਲੀਆਂ ਨਿਸ਼ਾਨ ਖੜੇ ਕੀਤੇ।

ਬੀਜੇਪੀ ਆਗੂ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਇਸ ਸਬੰਧੀ ਸੋਸ਼ਲ ਮੀਡੀਆ 'ਤੇ ਆਪਣੀ ਇੱਕ ਵੀਡੀਓ ਸਾਂਝੀ ਕੀਤੀ ਹੈ। ਜਿਸ 'ਚ ਉਹ ਕਹਿੰਦੇ ਨਜ਼ਰ ਆ ਰਹੇ ਹਨ ਕਿ, "ਪਰਗਟ ਸਿੰਘ ਜੀ, ਜੇ ਤੁਹਾਨੂੰ ਸਰਦਾਰ ਬੇਅੰਤ ਸਿੰਘ ਜੀ ਦੇ ਬੁੱਤ ਤੋਂ ਕੋਈ ਇਤਰਾਜ਼ ਹੈ, ਤਾਂ ਸਾਨੂੰ ਦੱਸ ਦਿਓ। ਅਸੀਂ ਆਪਣੇ ਬਜ਼ੁਰਗ ਦਾ ਬੁੱਤ ਪੂਰੇ ਮਾਣ-ਸਤਿਕਾਰ ਨਾਲ ਉੱਥੋਂ ਲੈ ਜਾ ਕੇ ਸੈਕਟਰ 42, ਚੰਡੀਗੜ੍ਹ ਵਿਖੇ ਉਨ੍ਹਾਂ ਦੀ ਸਮਾਧੀ 'ਤੇ ਸਥਾਪਿਤ ਕਰ ਦੇਵਾਂਗੇ।

bittu on pargat singh

ਬਿੱਟੂ ਨੇ ਕਿਹਾ ਕਿ ਜਿਨ੍ਹਾਂ ਸਰਦਾਰ ਬੇਅੰਤ ਸਿੰਘ ਜੀ ਨੇ ਪੰਜਾਬ ਵਿੱਚ ਅਮਨ-ਸ਼ਾਂਤੀ ਲਈ ਆਪਣੀ ਜਾਨ ਕੁਰਬਾਨ ਕੀਤੀ, ਉਨ੍ਹਾਂ ਦਾ ਸਤਿਕਾਰ ਸਾਡੇ ਲਈ ਮਾਣ ਦੀ ਗੱਲ ਹੈ। ਬਿੱਟੂ ਨੇ ਕਿਹਾ ਕਿ ਕਾਂਗਰਸ ਨਾਲ ਉਨ੍ਹਾਂ ਦਾ ਹੁਣ ਕੋਈ ਲੈਣਾ-ਦੇਣਾ ਨਹੀਂ ਹੈ, ਪਰ ਫਿਰ ਵੀ ਉਹ ਕਹਿਣਾ ਚਾਹੁੰਦੇ ਹਨ ਕਿ ਕਾਂਗਰਸ ਦੇ ਹਰ ਵਰਕਰ ਦੇ ਦਿਲ ਵਿੱਚ ਸਵਰਗੀ ਬੇਅੰਤ ਸਿੰਘ ਵੱਸਦੇ ਹਨ।

ਬਿੱਟੂ ਨੇ ਸਵਾਲ ਉਠਾਇਆ ਕਿ ਆਖ਼ਰ ਪੰਜਾਬ ਕਾਂਗਰਸ ਦੀ ਸੋਚ ਆਪਣੇ ਹੀ ਆਗੂਆਂ ਪ੍ਰਤੀ ਕਿਉਂ ਬਦਲ ਰਹੀ ਹੈ? ਉਨ੍ਹਾਂ ਕਿਹਾ ਕਿ ਸਰਦਾਰ ਬੇਅੰਤ ਸਿੰਘ ਦੀ ਕੁਰਬਾਨੀ ਕਿਸੇ ਇੱਕ ਸਿਆਸੀ ਪਾਰਟੀ ਤੱਕ ਸੀਮਤ ਨਹੀਂ ਸੀ, ਸਗੋਂ ਇਹ ਪੰਜਾਬ ਦੇ ਸਮੂਹ ਲੋਕਾਂ ਲਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਅਮਨ ਕਾਇਮ ਰੱਖਣ ਲਈ ਬੇਅੰਤ ਸਿੰਘ ਨੇ ਆਪਣਾ ਜੀਵਨ ਕੁਰਬਾਨ ਕੀਤਾ ਸੀ। ਇਸ ਲਈ ਉਨ੍ਹਾਂ ਦੇ ਬੁੱਤ ਅਤੇ ਵਿਰਾਸਤ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+