IPL 2027 ਤੋਂ ਪਹਿਲਾਂ ਮੁੰਬਈ ਇੰਡੀਅਨਜ਼ ਦਾ ਵੱਡਾ ਫੈਸਲਾ, ਰੌਬਿਨ ਉਥੱਪਾ ਬਣੇ ਬੱਲੇਬਾਜ਼ੀ ਕੋਚ
ਸਾਬਕਾ ਭਾਰਤੀ ਬੱਲੇਬਾਜ਼ ਰੌਬਿਨ ਉਥੱਪਾ ਨੂੰ ਮੁੰਬਈ ਇੰਡੀਅਨਜ਼ ਨੇ ਇੰਡੀਅਨ ਪ੍ਰੀਮੀਅਰ ਲੀਗ (IPL) ਦੇ 2027 ਦੇ ਸੀਜ਼ਨ ਲਈ ਸ਼ੁੱਕਰਵਾਰ ਨੂੰ ਆਪਣਾ ਬੱਲੇਬਾਜ਼ੀ ਕੋਚ ਨਿਯੁਕਤ ਕੀਤਾ ਹੈ। ਉਥੱਪਾ 2007 ਵਿੱਚ ਪੁਰਸ਼ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਦਾ ਹਿੱਸਾ ਸਨ। ਇਹ 40 ਸਾਲਾ ਖਿਡਾਰੀ ਆਈ.ਪੀ.ਐੱਲ. ਦੇ ਪਹਿਲੇ ਸੀਜ਼ਨ ਵਿੱਚ ਮੁੰਬਈ ਇੰਡੀਅਨਜ਼ ਵੱਲੋਂ ਖੇਡਿਆ ਸੀ।
ਮੁੰਬਈ ਇੰਡੀਅਨਜ਼ ਨੇ 'ਐਕਸ' (X) 'ਤੇ ਪੋਸਟ ਕੀਤਾ, ''ਸਾਡੇ ਪਹਿਲੇ ਸੀਜ਼ਨ ਦਾ ਹਿੱਸਾ ਬਣਨ ਤੋਂ ਲੈ ਕੇ ਹੁਣ ਅਥਾਹ ਤਜਰਬੇ ਨਾਲ ਵਾਪਸੀ ਕਰਨ ਤੱਕ, ਰੌਬਿਨ ਖੇਡ ਦੀ ਡੂੰਘੀ ਸਮਝ, ਬਹਿਤਰੀਨ ਸੰਚਾਰ ਸਮਰੱਥਾ ਅਤੇ ਨੌਜਵਾਨ ਖਿਡਾਰੀਆਂ ਦਾ ਮਾਰਗਦਰਸ਼ਨ ਕਰਨ ਦੀ ਸਪੱਸ਼ਟਤਾ ਨਾਲ ਟੀਮ ਨਾਲ ਜੁੜ ਰਹੇ ਹਨ। ਮੁੰਬਈ ਇੰਡੀਅਨਜ਼ ਵਿੱਚ ਤੁਹਾਡਾ ਫਿਰ ਤੋਂ ਸਵਾਗਤ ਹੈ ਰੌਬਿਨ।''

ਮੁੰਬਈ ਇੰਡੀਅਨਜ਼ ਨੇ ਵੀਰਵਾਰ ਨੂੰ ਗੇਂਦਬਾਜ਼ੀ ਕੋਚ ਲਸਿਥ ਮਲਿੰਗਾ ਅਤੇ ਪਾਰਸ ਮਹਾਮਬਰੇ ਦੇ ਨਾਲ-ਨਾਲ ਫੀਲਡਿੰਗ ਕੋਚ ਕਾਰਲ ਹਾਪਕਿਨਸਨ ਨਾਲ ਵੀ ਨਾਤਾ ਤੋੜ ਲਿਆ ਸੀ। ਫਰੈਂਚਾਇਜ਼ੀ ਨੇ ਪਿਛਲੇ ਹਫ਼ਤੇ ਆਪਣੇ ਬੱਲੇਬਾਜ਼ੀ ਕੋਚ ਕੀਰੋਨ ਪੋਲਾਰਡ ਨੂੰ ਮੁੱਖ ਕੋਚ ਵਜੋਂ ਪਦ-ਉੱਨਤ (ਪ੍ਰਮੋਟ) ਕੀਤਾ ਸੀ, ਜਿਨ੍ਹਾਂ ਨੇ ਮਾਹੇਲਾ ਜੈਵਰਧਨੇ ਦੀ ਜਗ੍ਹਾ ਲਈ।
ਟੀਮ ਨੇ ਮਿੰਨੀ ਆਕਸ਼ਨ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਆਪਣੇ ਕੋਚਿੰਗ ਸਟਾਫ਼ ਵਿੱਚ ਬਦਲਾਅ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਕੁਝ ਦਿਨ ਪਹਿਲਾਂ ਹੀ ਕੀਰੋਨ ਪੋਲਾਰਡ ਨੂੰ ਟੀਮ ਦਾ ਹੈੱਡ ਕੋਚ ਬਣਾਇਆ ਗਿਆ ਸੀ। ਮੁੰਬਈ ਦੀ ਟੀਮ ਨੂੰ ਪਿਛਲੇ 6 ਸਾਲਾਂ ਤੋਂ ਖਿਤਾਬ ਜਿੱਤਣ ਦੀ ਉਡੀਕ ਹੈ। ਟੀਮ ਆਖਰੀ ਵਾਰ ਸਾਲ 2020 ਵਿੱਚ ਚੈਂਪੀਅਨ ਬਣੀ ਸੀ।
16 ਦਸੰਬਰ ਨੂੰ ਗੋਆ ਵਿੱਚ ਹੋਵੇਗਾ IPL 2027 ਦਾ ਆਕਸ਼ਨ
IPL 2027 ਲਈ ਖਿਡਾਰੀਆਂ ਦੀ ਨਿਲਾਮੀ 16 ਦਸੰਬਰ ਨੂੰ ਗੋਆ ਵਿੱਚ ਹੋਵੇਗੀ। ਇਸ ਤੋਂ ਪਹਿਲਾਂ ਸਾਰੀਆਂ ਟੀਮਾਂ ਨੂੰ 15 ਨਵੰਬਰ ਤੱਕ ਆਪਣੇ ਵੱਲੋਂ ਰਿਟੇਨ ਅਤੇ ਰਿਲੀਜ਼ ਕੀਤੇ ਜਾਣ ਵਾਲੇ ਖਿਡਾਰੀਆਂ ਦੀ ਸੂਚੀ ਸੌਂਪਣੀ ਹੋਵੇਗੀ। ਇਸ ਦੇ ਮੱਦੇਨਜ਼ਰ ਟੀਮਾਂ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।


Click it and Unblock the Notifications
