ਪੰਜਾਬ ਦੀ ਸਿਆਸਤ ’ਚ ਆਏਗਾ ਭੂਚਾਲ਼! ਰੂਪ ਕੌਰ ਸੰਧੂ ਨੇ ਕਥਿਤ ਸ਼ੋਸ਼ਣ ਮਾਮਲੇ 'ਚ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਦੋਸ਼ ਪੱਤਰ

ਸ਼੍ਰੋਮਣੀ ਅਕਾਲੀ ਦਲ ਵੱਲੋਂ ਬਰਖ਼ਾਸਤ ਕੀਤੀ ਗਈ ਮਹਿਲਾ ਆਗੂ ਬੀਬੀ ਰੂਪ ਕੌਰ ਸੰਧੂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪਹੁੰਚੀ ਜਿੱਥੇ ਉਨ੍ਹਾਂ ਨੇ ਦੋਸ਼ਾਂ ਸਬੰਧੀ ਆਪਣਾ ਪੱਤਰ ਸੌਂਪਿਆ ਹੈ। ਇਸ ਦੌਰਾਨ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਮੁਹੱਈਆ ਕਰਵਾਈ ਗਈ।

ਦੱਸ ਦਈਏ ਕਿ ਰੂਪ ਕੌਰ ਸੰਧੂ ਨੇ ਬਹਿਰੀਨ ਵਾਲੀ ਬੀਬੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਦੋਸ਼ ਲਾਇਆ ਸੀ ਕਿ ਅਜਿਹੀਆਂ ਹੋਰ ਵੀ ਕਈ ਬੀਬੀਆਂ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਹਨ। ਇਸ ਮਾਮਲੇ ਵਿੱਚ ਉਨ੍ਹਾਂ ਕੁਝ ਅਕਾਲੀ ਆਗੂਆਂ 'ਤੇ ਵੀ ਦੋਸ਼ ਲਾਏ ਸਨ, ਜਿਸ ਤੋਂ ਬਾਅਦ ਅਨੁਸ਼ਾਸਨੀ ਕਾਰਵਾਈ ਤਹਿਤ ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਗਿਆ ਸੀ।

roop kaur sandhu

ਅੱਜ ਇਸੀ ਮਾਮਲੇ ਨੂੰ ਲੈ ਕੇ ਰੂਪ ਕੌਰ ਸੰਧੂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪਹੁੰਚਣਾ ਸੀ ਪਰ ਉਸ ਤੋਂ ਪਹਿਲਾਂ ਬੀਬੀ ਨੇ ਵੀਡੀਓ ਜਾਰੀ ਕਰਕੇ ਕਿਹਾ ਕਿ ਉਨ੍ਹਾਂ ਨੂੰ ਅਤੇ ਹੋਰ ਬੀਬੀਆਂ ਨੂੰ ਧਮਕਾਇਆ ਜਾ ਰਿਹਾ ਹੈ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਜਾਣ ਤੋਂ ਰੋਕਿਆ ਜਾ ਰਿਹਾ ਹੈ। ਜਿਸਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਮੁਹੱਈਆ ਕਰਵਾਈ ਗਈ ਅਤੇ ਬੀਬੀ ਨੇ ਦੋਸ਼ਾਂ ਸੰਬੰਧੀ ਪੱਤਰ ਸੌੰਪ ਦਿੱਤਾ। ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਪੱਤਰ ਵਿੱਚ ਵਿਸਥਾਰ ਨਾਲ ਸਾਰੇ ਮਾਮਲੇ ਦੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਜਿਨ੍ਹਾਂ ਦੇ ਖ਼ਿਲਾਫ਼ ਦੋਸ਼ ਲਾਏ ਹਨ, ਉਨ੍ਹਾਂ ਦੇ ਨਾਵਾਂ ਦਾ ਖ਼ੁਲਾਸਾ ਕਰਨ ਤੋਂ ਗੁਰੇਜ਼ ਕੀਤਾ ਅਤੇ ਆਖਿਆ ਕਿ ਉਹ ਇਸ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਹੀ ਸਾਰੀ ਜਾਣਕਾਰੀ ਦੇਣਗੇ।

ਰੂਪ ਕੌਰ ਸੰਧੂ ਨੇ ਦਾਅਵਾ ਕੀਤਾ ਕਿ ਸ਼ੋਸ਼ਣ ਕਰਨ ਵਾਲਿਆਂ ਦੀ ਸੂਚੀ ਵਿੱਚ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਅਤੇ ਕੁਝ ਬਾਬਿਆਂ ਨਾਲ ਸਬੰਧਿਤ ਵਿਅਕਤੀ ਸ਼ਾਮਿਲ ਹਨ। ਇਸੇ ਤਰ੍ਹਾਂ ਸ਼ੋਸ਼ਣ ਦਾ ਸ਼ਿਕਾਰ ਔਰਤਾਂ ਦੀ ਗਿਣਤੀ ਦਰਜਨ ਤੋਂ ਵੱਧ ਹੈ, ਜੋ ਕਿ ਵੱਖ-ਵੱਖ ਸ਼ਹਿਰਾਂ ਨਾਲ ਸਬੰਧਿਤ ਹਨ।

ਇਸ ਪੂਰੇ ਮਾਮਲੇ ਨੂੰ ਲੈ ਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਮੀਡੀਆ ਸਲਾਹਕਾਰ ਜਸਕਰਨ ਸਿੰਘ ਨੇ ਦੱਸਿਆ ਕਿ ਬੀਬੀ ਰੂਪ ਕੌਰ ਨੇ ਆਪਣਾ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸੌਂਪਿਆ ਹੈ ਅਤੇ ਇਸ ਦੌਰਾਨ ਉਨ੍ਹਾਂ ਦੀ ਗੱਲ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕਰਵਾ ਦਿੱਤੀ ਗਈ ਹੈ। ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆ ਗਿਆ ਦੋਸ਼ ਪੱਤਰ ਸੁਰੱਖਿਅਤ ਹੈ ਅਤੇ ਇਸ ਦੀ ਜਾਣਕਾਰੀ ਬਾਹਰ ਨਹੀਂ ਜਾਵੇਗੀ।

ਉਨ੍ਹਾਂ ਆਖਿਆ ਕਿ ਬੀਬੀ ਵੱਲੋਂ ਸੌਂਪਿਆ ਗਿਆ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨੂੰ ਸੌਂਪ ਦਿੱਤਾ ਜਾਵੇਗਾ ਅਤੇ ਲਾਏ ਗਏ ਦੋਸ਼ਾਂ ਸਬੰਧੀ ਪੜਤਾਲ ਵਾਸਤੇ ਲੋੜੀਂਦੇ ਸਬੂਤ ਦੇਣ ਲਈ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੜ ਸੱਦਿਆ ਜਾਵੇਗਾ।

ਬੀਬੀ ਰੂਪ ਕੌਰ ਸੰਧੂ ਦੇ ਇਸ ਕਦਮ ਤੋਂ ਬਾਅਦ ਪੰਜਾਬ ਦੀ ਸਿਆਸਤ 'ਚ ਚੋਣਾਂ ਤੋਂ ਪਹਿਲਾਂ ਵੱਡਾ ਭੁਚਾਲ ਆ ਸਕਦਾ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+