ਬਦਲ ਗਿਆ ਪੰਜਾਬ ਦੇ ਸਕੂਲਾਂ ਦਾ ਸਮਾਂ, 1 ਅਕਤੂਬਰ ਤੋਂ ਨਵੇਂ ਸਮੇਂ 'ਤੇ ਲੱਗਣਗੀਆਂ ਕਲਾਸਾਂ, ਪੜ੍ਹੋ ਪੂਰੀ Update

ਪੰਜਾਬ ਵਿੱਚ 1 ਅਕਤੂਬਰ 2026 ਤੋਂ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਮਾਪਿਆਂ ਲਈ ਇਹ ਖ਼ਬਰ ਖ਼ਾਸ ਧਿਆਨ ਦੇਣ ਵਾਲੀ ਹੈ। ਨਵੇਂ ਹੁਕਮਾਂ ਮੁਤਾਬਕ ਹੁਣ ਸਕੂਲ ਸਵੇਰੇ 8:30 ਵਜੇ ਲੱਗਣਗੇ ਅਤੇ ਦੁਪਹਿਰ 2:30 ਵਜੇ ਛੁੱਟੀ ਹੋਵੇਗੀ।

ਇਸ ਤੋਂ ਪਹਿਲਾਂ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਸੀ। ਨਵੇਂ ਸਮੇਂ ਦੇ ਹੁਕਮ ਪੰਜਾਬ ਦੇ ਪ੍ਰਾਈਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ 'ਤੇ ਲਾਗੂ ਹੋਣਗੇ। ਦੱਸ ਦਈਏ ਕਿ ਮੌਸਮ 'ਚ ਤਬਦੀਲੀ ਦੇ ਹਿਸਾਬ ਨਾਲ ਹਰ ਸਾਲ 3 ਵਾਰ ਸਕੂਲਾਂ ਦੇ ਸਮੇਂ 'ਚ ਤਬਦੀਲੀ ਕੀਤੀ ਜਾਂਦੀ ਹੈ।

school time changed

31 ਅਕਤੂਬਰ ਤੱਕ ਲਾਗੂ ਰਹੇਗਾ ਨਵਾਂ ਸਮਾਂ

ਸਕੂਲਾਂ ਦਾ ਇਹ ਨਵਾਂ ਸਮਾਂ 1 ਅਕਤੂਬਰ ਤੋਂ 31 ਅਕਤੂਬਰ 2026 ਤੱਕ ਲਾਗੂ ਰਹੇਗਾ। ਸਿੱਖਿਆ ਵਿਭਾਗ ਵੱਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਨਵੇਂ ਸਮੇਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ।

ਪੰਜਾਬ ਵਿੱਚ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲ ਹਨ। ਨਵੇਂ ਸਮੇਂ ਦਾ ਅਸਰ ਇਨ੍ਹਾਂ ਤੋਂ ਇਲਾਵਾ ਏਡਿਡ ਅਤੇ ਪ੍ਰਾਈਵੇਟ ਸਕੂਲਾਂ 'ਤੇ ਵੀ ਪਵੇਗਾ। ਇਹ ਨਵਾਂ ਟਾਈਮ 31 ਅਕਤੂਬਰ ਤੱਕ ਲਾਗੂ ਰਹੇਗਾ , ਇਸਤੋਂ ਬਾਅਦ 1 ਨਵੰਬਰ ਨੂੰ ਮੌਸਮ ਦੇ ਹਿਸਾਬ ਨਾਲ ਸਕੂਲਾਂ ਦੇ ਸਮੇਂ 'ਚ ਮੁੜ ਤਬਦੀਲੀ ਕੀਤੀ ਜਾਵੇਗੀ।

ਪੰਜਾਬ ਵਿੱਚ ਸਕੂਲਾਂ ਦਾ ਸਮਾਂ ਸਾਲ ਦੌਰਾਨ ਤਿੰਨ ਵਾਰ ਬਦਲਿਆ ਜਾਂਦਾ ਹੈ ਜੋ ਇਸਪ੍ਰਕਾਰ ਹੈ ਪ੍ਰਕਾਰ ਹੈ -

1 ਅਪ੍ਰੈਲ ਤੋਂ 30 ਸਤੰਬਰ - ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ।

1 ਅਕਤੂਬਰ ਤੋਂ 31 ਅਕਤੂਬਰ - ਪ੍ਰਾਈਮਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ, ਜਦਕਿ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ।

1 ਨਵੰਬਰ ਤੋਂ 28 ਫਰਵਰੀ: ਪ੍ਰਾਈਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ, ਜਦਕਿ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3:20 ਵਜੇ ਤੱਕ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+