ਸ਼੍ਰੀ ਸਿੱਧ ਬਾਬਾ ਸੋਢਲ ਜੀ ਦੇ ਮੇਲੇ ਲਈ ਸਖ਼ਤ ਸੁਰੱਖਿਆ ਪ੍ਰਬੰਧ, 1000 ਪੁਲਿਸ ਮੁਲਾਜ਼ਮ ਰਹਿਣਗੇ ਤਾਇਨਾਤ

ਉੱਤਰੀ ਭਾਰਤ ਦੇ ਪ੍ਰਸਿੱਧ ਧਾਰਮਿਕ ਸਥਾਨ ਸ਼੍ਰੀ ਸਿੱਧ ਬਾਬਾ ਸੋਢਲ ਜੀ ਦੇ ਮੇਲੇ ਦੇ ਆਗਮਨ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਮੇਲੇ ਦੌਰਾਨ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਦੇ ਮੱਦੇਨਜ਼ਰ ਪੁਲਸ ਵੱਲੋਂ ਸੁਰੱਖਿਆ ਅਤੇ ਟ੍ਰੈਫਿਕ ਨੂੰ ਲੈ ਕੇ ਵਿਸ਼ੇਸ਼ ਯੋਜਨਾ ਤਿਆਰ ਕੀਤੀ ਜਾ ਰਹੀ ਹੈ।

ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਮੇਲੇ ਦੀ ਸੁਰੱਖਿਆ ਨੂੰ ਲੈ ਕੇ ਕਮਿਸ਼ਨਰੇਟ ਪੁਲਸ ਦੇ ਸਮੂਹ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਹੈ। ਇਸ ਮੀਟਿੰਗ ਵਿੱਚ ਮੇਲਾ ਮਾਰਗ, ਮੰਦਰ ਕੰਪਲੈਕਸ ਅਤੇ ਇਸ ਦੇ ਆਲੇ-ਦੁਆਲੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਗਏ ਹਨ। ਮੇਲੇ ਦੌਰਾਨ ਕਰੀਬ 1000 ਪੁਲਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਇਨ੍ਹਾਂ ਦੀ ਡਿਊਟੀ ਨੂੰ 12-12 ਘੰਟਿਆਂ ਦੀਆਂ ਦੋ ਸ਼ਿਫ਼ਟਾਂ ਵਿੱਚ ਵੰਡਿਆ ਜਾਵੇਗਾ, ਤਾਂ ਜੋ ਮੇਲੇ ਦੌਰਾਨ ਸੁਰੱਖਿਆ ਪ੍ਰਬੰਧ ਲਗਾਤਾਰ ਬਣੇ ਰਹਿਣ।

sodal mela 2026

ਮੰਦਰ ਕੰਪਲੈਕਸ, ਮੰਦਰ ਮਾਰਗ ਅਤੇ ਮੇਲਾ ਮਾਰਗ 'ਤੇ ਵਰਦੀ ਤੋਂ ਇਲਾਵਾ ਸਿਵਲ ਕੱਪੜਿਆਂ ਵਿੱਚ ਵੀ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਇਹ ਮੁਲਾਜ਼ਮ ਸ਼ੱਕੀ ਵਿਅਕਤੀਆਂ, ਜੇਬਕਤਰਿਆਂ ਅਤੇ ਸਮਾਜ ਵਿਰੋਧੀ ਅਨਸਰਾਂ 'ਤੇ ਖ਼ਾਸ ਨਜ਼ਰ ਰੱਖਣਗੇ।

ਸ਼ਰਧਾਲੂਆਂ ਦੀ ਸਹੂਲਤ ਲਈ ਹੋਵੇਗੀ ਬੈਰੀਕੇਡਿੰਗ

ਮੇਲੇ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਮੰਦਰ ਦੇ ਆਲੇ-ਦੁਆਲੇ ਅਤੇ ਮੇਲਾ ਮਾਰਗ 'ਤੇ ਲੋੜੀਂਦੀਆਂ ਥਾਵਾਂ 'ਤੇ ਬੈਰੀਕੇਡਿੰਗ ਕੀਤੀ ਜਾ ਰਹੀ ਹੈ। ਪੁਲਸ ਅਧਿਕਾਰੀਆਂ ਨੂੰ ਡਿਊਟੀ ਦੌਰਾਨ ਪੂਰੀ ਸਾਵਧਾਨੀ ਵਰਤਣ ਦੇ ਨਿਰਦੇਸ਼ ਦਿੱਤੇ ਗਏ ਹਨ। ਪੁਲਸ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਸਾਹਮਣੇ ਆਉਣ 'ਤੇ ਸਬੰਧਤ ਮੁਲਾਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਟ੍ਰੈਫਿਕ ਲਈ ਤਿਆਰ ਹੋਵੇਗਾ ਵਿਸ਼ੇਸ਼ ਰੂਟ ਪਲਾਨ

ਮੇਲੇ ਦੌਰਾਨ ਸ਼ਹਿਰ ਵਿੱਚ ਟ੍ਰੈਫਿਕ ਦੀ ਸਮੱਸਿਆ ਨਾ ਪੈਦਾ ਹੋਵੇ, ਇਸ ਲਈ ਟ੍ਰੈਫਿਕ ਪੁਲਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਵੀ ਵਿਸ਼ੇਸ਼ ਮੀਟਿੰਗ ਕੀਤੀ ਗਈ ਹੈ। ਪੁਲਸ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਵਿਸ਼ੇਸ਼ ਟ੍ਰੈਫਿਕ ਰੂਟ ਪਲਾਨ ਤਿਆਰ ਕਰਕੇ ਜਾਰੀ ਕੀਤਾ ਜਾਵੇਗਾ। ਇਸ ਰੂਟ ਪਲਾਨ ਰਾਹੀਂ ਮੇਲੇ ਵਿੱਚ ਆਉਣ ਵਾਲੇ ਸ਼ਰਧਾਲੂਆਂ ਅਤੇ ਆਮ ਲੋਕਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਮੰਦਰ ਦੇ ਸਾਹਮਣੇ ਬਣੇਗਾ ਪੁਲਸ ਕੰਟਰੋਲ ਰੂਮ

ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ ਦੇ ਸਾਹਮਣੇ ਵਿਸ਼ੇਸ਼ ਪੁਲਸ ਕੰਟਰੋਲ ਰੂਮ ਸਥਾਪਤ ਕੀਤਾ ਜਾਵੇਗਾ। ਇੱਥੋਂ ਮੇਲੇ ਦੌਰਾਨ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਮੇਲਾ ਮਾਰਗ ਅਤੇ ਆਲੇ-ਦੁਆਲੇ ਦੀਆਂ ਮਹੱਤਵਪੂਰਨ ਥਾਵਾਂ 'ਤੇ ਸੀਸੀਟੀਵੀ ਕੈਮਰੇ ਲਗਾਏ ਜਾਣਗੇ। ਇਨ੍ਹਾਂ ਕੈਮਰਿਆਂ ਨੂੰ ਪੁਲਸ ਕੰਟਰੋਲ ਰੂਮ ਨਾਲ ਜੋੜਿਆ ਜਾਵੇਗਾ। ਪੁਲਸ ਅਧਿਕਾਰੀ ਕੰਟਰੋਲ ਰੂਮ ਵਿੱਚ ਬੈਠ ਕੇ ਕੈਮਰਿਆਂ ਰਾਹੀਂ ਪੂਰੇ ਇਲਾਕੇ 'ਤੇ ਨਜ਼ਰ ਰੱਖ ਸਕਣਗੇ।

ਦੱਸ ਦਈਏ ਕਿ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਇਸ ਵਾਰ 25 ਸਤੰਬਰ ਨੂੰ ਜਲੰਧਰ ਵਿੱਚ ਸਰਕਾਰੀ ਛੁੱਟੀ ਦਾ ਪਹਿਲਾਂ ਹੀ ਐਲਾਨ ਕੀਤਾ ਜਾ ਚੁੱਕਾ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+