ਗੁਲਾਬ ਸਿੱਧੂ ਦੇ ਘਰ ਫ਼ਾਇਰਿੰਗ ਮਾਮਲੇ ’ਚ ਪੁਲਿਸ ਨੂੰ ਵੱਡੀ ਕਾਮਯਾਬੀ, ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕੀਤੇ ਸ਼ੂਟਰ

ਬਰਨਾਲਾ ਦੇ ਪਿੰਡ ਫਰਵਾਹੀ ਵਿੱਚ ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਬਰਨਾਲਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਮਾਮਲੇ ਵਿੱਚ ਹੁਣ ਤੱਕ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਸ਼ੂਟਰਾਂ ਦੀ ਭਾਲ ਲਈ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਦੀਆਂ ਟੀਮਾਂ ਵੱਲੋਂ ਸਾਂਝੇ ਤੌਰ 'ਤੇ ਆਪ੍ਰੇਸ਼ਨ ਚਲਾਇਆ ਜਾ ਰਿਹਾ ਸੀ। DIG ਪਟਿਆਲਾ ਰੇਂਜ ਕੁਲਦੀਪ ਸਿੰਘ ਚਹਿਲ ਨੇ ਇਸ ਮਾਮਲੇ ਵਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 22 ਸਤੰਬਰ ਨੂੰ ਬਰਨਾਲਾ-ਮਾਨਸਾ ਰੋਡ ਵੱਲੋਂ ਪਿੰਡ ਬਹਾਦ ਪੱਖੋਂ ਕਲਾਂ ਵੱਲ ਇੱਕ ਬਿਨਾਂ ਨੰਬਰ ਵਾਲੇ ਮੋਟਰਸਾਈਕਲ 'ਤੇ ਦੋ ਨੌਜਵਾਨ ਆਉਂਦੇ ਦਿਖਾਈ ਦਿੱਤੇ। ਪੁਲਿਸ ਟੀਮ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਦੋਵੇਂ ਰੁਕਣ ਦੀ ਬਜਾਏ ਮੋਟਰਸਾਈਕਲ ਤੇਜ਼ ਰਫ਼ਤਾਰ ਨਾਲ ਲਿੰਕ ਰੋਡ ਵੱਲ ਭਜਾ ਕੇ ਲੈ ਗਏ।

firing at gulab sidhu house

ਪੁਲਿਸ ਟੀਮਾਂ ਨੇ ਉਨ੍ਹਾਂ ਦਾ ਪਿੱਛਾ ਕੀਤਾ। ਜਦੋਂ ਪੁਲਿਸ ਨੇ ਕੁਲਾਰਾ ਰੋਡ 'ਤੇ ਬਣੇ ਗਰਿੱਡ ਦੇ ਪਿੱਛੇ ਵਾਲੇ ਪਾਸੇ ਉਨ੍ਹਾਂ ਨੂੰ ਘੇਰ ਲਿਆ ਤਾਂ ਪੁਲਿਸ ਮੁਤਾਬਕ ਮੋਟਰਸਾਈਕਲ 'ਤੇ ਪਿੱਛੇ ਬੈਠੇ ਵਿਅਕਤੀ ਨੇ ਪੁਲਿਸ ਪਾਰਟੀ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਪੁਲਿਸ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ। ਇਸ ਦੌਰਾਨ ਇੱਕ ਮੁਲਜ਼ਮ ਦੇ ਸੱਜੇ ਪੈਰ ਵਿੱਚ ਗੋਲੀ ਲੱਗ ਗਈ, ਜਦਕਿ ਦੂਜਾ ਮੁਲਜ਼ਮ ਮੋਟਰਸਾਈਕਲ ਤੋਂ ਡਿੱਗਣ ਕਾਰਨ ਜ਼ਖ਼ਮੀ ਹੋ ਗਿਆ। ਦੋਵਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਦੱਸ ਦਈਏ ਕਿ 12 ਅਤੇ 13 ਸਤੰਬਰ ਦੀ ਦਰਮਿਆਨੀ ਰਾਤ ਬਰਨਾਲਾ ਦੇ ਪਿੰਡ ਫਰਵਾਹੀ ਵਿੱਚ ਪੰਜਾਬੀ ਗਾਇਕ ਗੁਲਾਬ ਸਿੰਘ ਸਿੱਧੂ ਦੇ ਘਰ ਦੇ ਮੁੱਖ ਗੇਟ 'ਤੇ ਮੋਟਰਸਾਈਕਲ ਸਵਾਰ ਕੁਝ ਨਕਾਬਪੋਸ਼ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ ਸਨ। ਇਹ ਪੂਰੀ ਘਟਨਾ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਵੀ ਰਿਕਾਰਡ ਹੋ ਗਈ ਸੀ। ਘਟਨਾ ਤੋਂ ਬਾਅਦ ਸੋਸ਼ਲ ਮੀਡੀਆ ਦੇ ਵੱਖ-ਵੱਖ ਹੈਂਡਲਾਂ 'ਤੇ ਵਿਦੇਸ਼ਾਂ ਵਿੱਚ ਬੈਠੇ ਕੁਝ ਅਪਰਾਧਿਕ ਤੱਤਾਂ ਵੱਲੋਂ ਇਸ ਫਾਇਰਿੰਗ ਦੀ ਜ਼ਿੰਮੇਵਾਰੀ ਲੈਣ ਦੀ ਗੱਲ ਵੀ ਸਾਹਮਣੇ ਆਈ ਸੀ।

ਪੁਲਿਸ ਮੁਤਾਬਕ ਮੁਲਜ਼ਮਾਂ ਕੋਲੋਂ 3 ਪਿਸਤੌਲ, ਮੈਗਜ਼ੀਨ, ਇੱਕ .30 ਬੋਰ ਪਿਸਤੌਲ, 10 ਜ਼ਿੰਦਾ ਕਾਰਤੂਸ, 5 ਖੋਲ ਕਾਰਤੂਸ, ਇੱਕ ਕਾਰ ਅਤੇ ਬਿਨਾਂ ਨੰਬਰ ਦੇ 2 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਫਿਲਹਾਲ ਗੁਲਾਬ ਸਿੱਧੂ ਦੇ ਘਰ ਫਾਇਰਿੰਗ ਮਾਮਲੇ ਵਿੱਚ ਪੁਲਿਸ ਦੀ ਜਾਂਚ ਜਾਰੀ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪੁੱਛਗਿੱਛ ਦੇ ਆਧਾਰ 'ਤੇ ਮਾਮਲੇ ਵਿੱਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+