ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਮਾਮਲੇ 'ਚ ਇੱਕ ਸਾਲ ਦੀ ਕੈਦ, ਪਟਿਆਲਾ ਅਦਾਲਤ ਦਾ ਵੱਡਾ ਫ਼ੈਸਲਾ

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਸਾਲ 2018 ਦੇ ਇੱਕ ਮਾਣਹਾਨੀ ਮਾਮਲੇ ਵਿੱਚ ਸੁਣਵਾਈ ਕਰਦਿਆਂ ਪਟਿਆਲਾ ਦੀ ਮੁੱਖ ਨਿਆਂਇਕ ਮੈਜਿਸਟ੍ਰੇਟ ਏਕਤਾ ਸਹੋਤਾ ਦੀ ਅਦਾਲਤ ਵੱਲੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ , ਜਿਸਦੇ ਤਹਿਤ ਉਨ੍ਹਾਂ ਨੂੰ ਇੱਕ ਸਾਲ ਦੀ ਬਾਮੁਸ਼ੱਕਤ ਕੈਦ ਦੀ ਸਜ਼ਾ ਸੁਣਾਈ ਗਈ ਹੈ।

ਜਾਣਕਾਰੀ ਅਨੁਸਾਰ ਇਹ ਮਾਮਲਾ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਸਾਲ 2018 ਵਿੱਚ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਦਾਇਰ ਕੀਤੀ ਗਈ ਸ਼ਿਕਾਇਤ ਨਾਲ ਸਬੰਧਤ ਹੈ। ਬ੍ਰਹਮ ਮਹਿੰਦਰਾ ਨੇ ਦੋਸ਼ ਲਾਇਆ ਸੀ ਕਿ ਬੈਂਸ ਵੱਲੋਂ ਉਨ੍ਹਾਂ ਦੇ ਅਕਸ ਨੂੰ ਢਾਹ ਲਾਉਣ ਦੇ ਮਕਸਦ ਨਾਲ ਬੇਬੁਨਿਆਦ ਅਤੇ ਝੂਠੇ ਦੋਸ਼ ਲਗਾਏ ਗਏ ਸਨ।

simarjit bains

ਦੋਵਾਂ ਧਿਰਾਂ ਦੀਆਂ ਦਲੀਲਾਂ ਅਤੇ ਪੇਸ਼ ਕੀਤੇ ਗਏ ਸਬੂਤਾਂ ਨੂੰ ਵਿਚਾਰਨ ਤੋਂ ਬਾਅਦ ਅਦਾਲਤ ਨੇ ਸਿਮਰਜੀਤ ਸਿੰਘ ਬੈਂਸ ਨੂੰ ਭਾਰਤੀ ਦੰਡਾਵਲੀ (IPC) ਦੀ ਧਾਰਾ 500 ਤਹਿਤ ਦੋਸ਼ੀ ਠਹਿਰਾਇਆ। ਅਦਾਲਤ ਨੇ ਸਾਰੇ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+