ਜਲੰਧਰ 'ਚ ਸ਼ੁਰੂ ਹੋਇਆ 'ਸੋਢਲ ਮੇਲਾ', ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵੀ ਟੇਕਿਆ ਮੱਥਾ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

ਜਲੰਧਰ ਦੇ ਵਿਚ ਅੱਜ ਸ਼੍ਰੀ ਸਿੱਧ ਬਾਬਾ ਸੋਢਲ ਸ਼ੁਰੂ ਹੋ ਗਿਆ ਹੈ। ਇਸਨੂੰ ਲੈ ਕੇ ਜ਼ਿਲ੍ਹੇ ਵਿੱਚ ਅੱਜ ਸਰਕਾਰੀ ਛੁੱਟੀ ਹੈ। ਮੰਦਰ ਵਿੱਚ ਅੱਜ ਅਨੰਤ ਚਤੁਰਦਸ਼ੀ ਦੇ ਮੌਕੇ 'ਤੇ ਲੱਖਾਂ ਸ਼ਰਧਾਲੂਆਂ ਨੇ ਬਾਬਾ ਸੋਢਲ ਦੇ ਦਰਸ਼ਨ ਕੀਤੇ। ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਵੀ ਅੱਜ ਇੱਥੇ ਦਰਸ਼ਨ ਕਰਨ ਪਹੁੰਚੇ ਸਨ।

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬਾਬਾ ਸੋਢਲ ਮੰਦਰ ਵਿੱਚ ਨਤਮਸਤਕ ਹੋ ਕੇ ਪੂਜਾ-ਅਰਚਨਾ ਕੀਤੀ ਅਤੇ ਇਸ ਤੋਂ ਬਾਅਦ ਪ੍ਰਸਾਦ ਗ੍ਰਹਿਣ ਕੀਤਾ। ਰਾਜਪਾਲ ਮੇਲੇ ਦੀ ਸ਼ੁਰੂਆਤ ਤੋਂ ਪਹਿਲਾਂ ਕਰਵਾਈ ਗਈ ਪੂਜਾ ਵਿੱਚ ਵੀ ਸ਼ਾਮਲ ਹੋਏ। ਹਰ ਸਾਲ ਇੱਥੇ ਵਿਸ਼ਾਲ ਮੇਲਾ ਲੱਗਦਾ ਹੈ, ਜਿਸ ਵਿੱਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਬਾਬਾ ਸੋਢਲ ਦਾ ਆਸ਼ੀਰਵਾਦ ਲੈਣ ਅਤੇ ਆਪਣੀਆਂ ਮਨੋਕਾਮਨਾਵਾਂ ਪੂਰੀਆਂ ਹੋਣ ਦੀ ਅਰਦਾਸ ਕਰਨ ਲਈ ਪਹੁੰਚਦੇ ਹਨ।

sodal mela

ਬਾਬਾ ਸੋਢਲ ਮੇਲੇ ਦੌਰਾਨ ਪੂਰਾ ਜਲੰਧਰ ਸ਼ਹਿਰ ਭਗਤੀ ਅਤੇ ਉਤਸ਼ਾਹ ਦੇ ਰੰਗ ਵਿੱਚ ਰੰਗਿਆ ਨਜ਼ਰ ਆਉਂਦਾ ਹੈ। ਸ਼ਰਧਾਲੂਆਂ ਦੇ ਮਨੋਰੰਜਨ ਅਤੇ ਖਰੀਦਦਾਰੀ ਲਈ ਵੱਡੇ-ਵੱਡੇ ਝੂਲੇ ਅਤੇ ਵੱਖ-ਵੱਖ ਤਰ੍ਹਾਂ ਦੀਆਂ ਦੁਕਾਨਾਂ ਸਜਾਈਆਂ ਜਾਂਦੀਆਂ ਹਨ। ਮੇਲੇ ਤੋਂ ਇੱਕ ਦਿਨ ਪਹਿਲਾਂ ਹੀ ਵੱਡੀ ਗਿਣਤੀ ਵਿੱਚ ਸ਼ਰਧਾਲੂ ਬਾਬਾ ਸੋਢਲ ਦੇ ਦਰਬਾਰ ਵਿੱਚ ਮੱਥਾ ਟੇਕਣ ਲਈ ਪਹੁੰਚਣ ਲੱਗ ਪੈਂਦੇ ਹਨ।

ਮਾਨਤਾ ਹੈ ਕਿ ਬਾਬਾ ਸੋਢਲ ਦੇ ਦਰਬਾਰ ਵਿੱਚ ਸੱਚੇ ਮਨ ਨਾਲ ਮੰਗੀ ਗਈ ਹਰ ਮੁਰਾਦ ਪੂਰੀ ਹੁੰਦੀ ਹੈ। ਮਨੋਕਾਮਨਾ ਪੂਰੀ ਹੋਣ 'ਤੇ ਸ਼ਰਧਾਲੂ ਬਾਬਾ ਸੋਢਲ ਨੂੰ ਰੋਟ (ਵਿਸ਼ੇਸ਼ ਪ੍ਰਸਾਦ) ਜਾਂ ਆਪਣੀ ਸ਼ਰਧਾ ਅਨੁਸਾਰ ਹੋਰ ਪ੍ਰਸਾਦ ਚੜ੍ਹਾਉਂਦੇ ਹਨ।

ਸੁਰੱਖਿਆ ਲਈ ਕਰੀਬ 1500 ਪੁਲਿਸ ਮੁਲਾਜ਼ਮ ਤਾਇਨਾਤ

ਮੇਲੇ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਰੱਖਣ ਲਈ ਪ੍ਰਸ਼ਾਸਨ ਵੱਲੋਂ ਕਰੀਬ 1500 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਭੀੜ ਨੂੰ ਕੰਟਰੋਲ ਕਰਨ ਅਤੇ ਸ਼ਰਾਰਤੀ ਜਾਂ ਅਸਮਾਜਿਕ ਤੱਤਾਂ 'ਤੇ ਨਜ਼ਰ ਰੱਖਣ ਲਈ ਡਰੋਨ ਕੈਮਰਿਆਂ ਦੀ ਵੀ ਮਦਦ ਲਈ ਜਾ ਰਹੀ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+