ਪੰਜਾਬ ਵਿਧਾਨ ਸਭਾ ਪਹੁੰਚੇ ਫਰੀਦਕੋਟ ਦੇ ਵਿਦਿਆਰਥੀ, CM ਮਾਨ ਨੇ ਸਮਝਾਇਆ ਲੋਕਤੰਤਰ ਦਾ ਮਹੱਤਵ

ਪੰਜਾਬ ਵਿਧਾਨ ਸਭਾ ਨੇ ਵੀਰਵਾਰ ਨੂੰ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹੇ, ਤਾਂ ਜੋ ਨੌਜਵਾਨਾਂ ਨੂੰ ਇਹ ਸਮਝਣ ਦਾ ਮੌਕਾ ਮਿਲ ਸਕੇ ਕਿ ਕਾਨੂੰਨ ਕਿਵੇਂ ਬਣਾਏ ਜਾਂਦੇ ਹਨ, ਬਜਟ ਕਿਵੇਂ ਪਾਸ ਹੁੰਦਾ ਹੈ ਅਤੇ ਚੁਣੇ ਹੋਏ ਨੁਮਾਇੰਦਿਆਂ ਦੀ ਜਵਾਬਦੇਹੀ ਕਿਵੇਂ ਤੈਅ ਕੀਤੀ ਜਾਂਦੀ ਹੈ।

ਇਸ ਮੌਕੇ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਅਤੇ ਇਮਾਨਦਾਰੀ ਤੇ ਸਖ਼ਤ ਮਿਹਨਤ ਨਾਲ ਆਪਣੇ ਟੀਚੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ।

students atassmebly

ਨੌਜਵਾਨ ਪੰਜਾਬ ਦੀ ਸਭ ਤੋਂ ਵੱਡੀ ਤਾਕਤ: CM ਮਾਨ

ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨ ਪੰਜਾਬ ਦੀ ਸਭ ਤੋਂ ਵੱਡੀ ਤਾਕਤ ਹਨ। ਮੁੱਖ ਮੰਤਰੀ ਨੇ ਆਪਣੇ ਨਿੱਜੀ ਤਜਰਬੇ ਸਾਂਝੇ ਕਰਦਿਆਂ ਸਿਵਲ ਸੇਵਾਵਾਂ ਵਿੱਚ ਜਾਣ, ਵਕੀਲ, ਡਾਕਟਰ ਜਾਂ ਰੱਖਿਆ ਸੇਵਾਵਾਂ ਵਿੱਚ ਅਧਿਕਾਰੀ ਬਣਨ ਦੀ ਇੱਛਾ ਰੱਖਣ ਵਾਲੇ ਵਿਦਿਆਰਥੀਆਂ ਨੂੰ ਅੱਜ ਤੋਂ ਹੀ ਆਪਣੇ ਟੀਚਿਆਂ ਦੀ ਤਿਆਰੀ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ।

ਵਿਦਿਆਰਥੀਆਂ ਨੂੰ ਦੱਸਿਆ ਵਿਧਾਨ ਸਭਾ ਦਾ ਮਹੱਤਵ

ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦੇ ਕੰਮਕਾਜ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਵਿੱਚ ਬਿੱਲ ਪੇਸ਼ ਕੀਤੇ ਜਾਂਦੇ ਹਨ, ਉਨ੍ਹਾਂ 'ਤੇ ਬਹਿਸ ਹੁੰਦੀ ਹੈ ਅਤੇ ਕਾਨੂੰਨ ਪਾਸ ਕੀਤੇ ਜਾਂਦੇ ਹਨ। ਇਸੇ ਤਰ੍ਹਾਂ ਸੂਬੇ ਦਾ ਬਜਟ ਵੀ ਇੱਥੇ ਮਨਜ਼ੂਰ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਰਗੀਆਂ ਸੰਸਥਾਵਾਂ ਲੋਕਾਂ ਦੀਆਂ ਹਨ। ਨੌਜਵਾਨਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਲੋਕਤੰਤਰ ਕਿਵੇਂ ਕੰਮ ਕਰਦਾ ਹੈ, ਉਨ੍ਹਾਂ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਕਰਨ ਵਾਲੇ ਫ਼ੈਸਲੇ ਕਿਵੇਂ ਲਏ ਜਾਂਦੇ ਹਨ ਅਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਕਿਵੇਂ ਜਵਾਬਦੇਹ ਹੁੰਦੇ ਹਨ।

ਪ੍ਰੀਖਿਆ ਦੇ ਨਤੀਜਿਆਂ ਜਾਂ ਅਸਫ਼ਲਤਾਵਾਂ ਤੋਂ ਨਿਰਾਸ਼ ਨਾ ਹੋਵੋ

ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ. ਅਬਦੁਲ ਕਲਾਮ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਸਮਝਾਇਆ ਕਿ ਅਸਲ ਸੁਪਨੇ ਉਹ ਹੁੰਦੇ ਹਨ, ਜੋ ਵਿਅਕਤੀ ਨੂੰ ਉਸ ਸਮੇਂ ਵੀ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕਰਦੇ ਹਨ, ਜਦੋਂ ਦੁਨੀਆ ਸੌਂ ਰਹੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪ੍ਰੀਖਿਆ ਦੇ ਨਤੀਜਿਆਂ ਜਾਂ ਸ਼ੁਰੂਆਤੀ ਅਸਫ਼ਲਤਾਵਾਂ ਤੋਂ ਨਿਰਾਸ਼ ਨਹੀਂ ਹੋਣਾ ਚਾਹੀਦਾ। ਮੁੱਖ ਮੰਤਰੀ ਨੇ ਆਪਣੀ ਪਹਿਲੀ ਚੋਣ ਵਿੱਚ ਮਿਲੀ ਹਾਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਦੇ ਬਾਵਜੂਦ ਉਨ੍ਹਾਂ ਨੇ ਹਿੰਮਤ ਨਹੀਂ ਹਾਰੀ ਅਤੇ ਦ੍ਰਿੜ੍ਹ ਇਰਾਦੇ ਨਾਲ ਕੰਮ ਕਰਦੇ ਰਹੇ।

ਸਿਫ਼ਾਰਸ਼ਾਂ ਨਹੀਂ, ਯੋਗਤਾ ਦੇ ਆਧਾਰ 'ਤੇ ਮਿਲ ਰਹੀਆਂ ਸਰਕਾਰੀ ਨੌਕਰੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਜਿਹਾ ਪੰਜਾਬ ਬਣਾਉਣ ਲਈ ਵਚਨਬੱਧ ਹੈ, ਜਿੱਥੇ ਨੌਜਵਾਨ ਸਿਫ਼ਾਰਸ਼ਾਂ ਜਾਂ ਪ੍ਰਭਾਵ ਦੀ ਬਜਾਏ ਆਪਣੀ ਯੋਗਤਾ ਅਤੇ ਮਿਹਨਤ ਨਾਲ ਆਪਣੇ ਸੁਪਨੇ ਪੂਰੇ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਯੋਗਤਾ ਦੇ ਆਧਾਰ 'ਤੇ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਯੋਗ ਉਮੀਦਵਾਰਾਂ ਨੂੰ ਸੂਬੇ ਦੀ ਸੇਵਾ ਕਰਨ ਦਾ ਨਿਰਪੱਖ ਮੌਕਾ ਮਿਲ ਰਿਹਾ ਹੈ।

ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+