ਖੰਡ ਦੀਆਂ ਕੀਮਤਾਂ ਕਾਬੂ ਕਰਨ ਲਈ ਗੰਨੇ ਦੀ ਪਿੜ੍ਹਾਈ ਜਲਦ ਸ਼ੁਰੂ ਕਰਵਾਉਣ ਦੀ ਤਿਆਰੀ, ਕਿਸਾਨਾਂ ਨੂੰ ਨੁਕਸਾਨ ਦਾ ਖ਼ਦਸ਼ਾ
ਖੰਡ ਦੀਆਂ ਵਧਦੀਆਂ ਕੀਮਤਾਂ ਨੂੰ ਕਾਬੂ ਕਰਨ ਲਈ ਕੇਂਦਰ ਸਰਕਾਰ ਇਸ ਵਾਰ ਗੰਨੇ ਦੀ ਪਿੜ੍ਹਾਈ ਆਮ ਸਮੇਂ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਸ਼ੁਰੂ ਕਰਵਾਉਣ 'ਤੇ ਜ਼ੋਰ ਦੇ ਰਹੀ ਹੈ। ਸਰਕਾਰ ਦਾ ਮਕਸਦ ਮੌਜੂਦਾ ਖੰਡ ਦਾ ਸਟਾਕ ਖ਼ਤਮ ਹੋਣ ਤੋਂ ਪਹਿਲਾਂ ਨਵੀਂ ਖੰਡ ਬਾਜ਼ਾਰ ਵਿੱਚ ਲਿਆਉਣਾ ਅਤੇ ਤਿਉਹਾਰੀ ਸੀਜ਼ਨ ਦੌਰਾਨ ਕੀਮਤਾਂ ਨੂੰ ਕਾਬੂ ਵਿੱਚ ਰੱਖਣਾ ਹੈ। ਆਮ ਤੌਰ 'ਤੇ ਦੇਸ਼ ਵਿੱਚ ਗੰਨੇ ਦੀ ਪਿੜ੍ਹਾਈ ਨਵੰਬਰ ਦੇ ਮੱਧ ਤੋਂ ਸ਼ੁਰੂ ਹੁੰਦੀ ਹੈ ਅਤੇ ਅਪ੍ਰੈਲ-ਮਈ ਤੱਕ ਚੱਲਦੀ ਹੈ। ਹਾਲਾਂਕਿ, ਜੇਕਰ ਇਸ ਵਾਰ ਪਿੜ੍ਹਾਈ ਸਮੇਂ ਤੋਂ ਪਹਿਲਾਂ ਸ਼ੁਰੂ ਕੀਤੀ ਜਾਂਦੀ ਹੈ ਤਾਂ ਇਸ ਦਾ ਸਭ ਤੋਂ ਵੱਧ ਅਸਰ ਕਿਸਾਨਾਂ ਦੀ ਆਮਦਨ 'ਤੇ ਪੈ ਸਕਦਾ ਹੈ।



Click it and Unblock the Notifications
