ਅਕਾਲੀ ਦਲ-BJP ਗਠਜੋੜ 'ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ, ਕਿਹਾ- "ਕੁੱਝ ਦਿਨਾਂ ਤੱਕ ਲੱਗ ਜਾਏਗਾ ਪਤਾ'

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਇਕੱਠੇ ਚੋਣ ਮੈਦਾਨ ਵਿੱਚ ਉਤਰਨਗੇ ਜਾਂ ਨਹੀਂ, ਇਸ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ ਹੈ। ਹਾਲਾਂਕਿ, ਚੰਡੀਗੜ੍ਹ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਕ ਵਾਰ ਫਿਰ ਤੋਂ ਪੰਜਾਬ ਵਿੱਚ NDA ਦੀ ਸਰਕਾਰ ਬਣਨ ਦਾ ਦਾਅਵਾ ਕੀਤਾ ਹੈ।

ਅਮਿਤ ਸ਼ਾਹ ਦੇ ਇਸ ਬਿਆਨ ਤੋਂ ਬਾਅਦ ਜਦੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ BJP ਨਾਲ ਗਠਜੋੜ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ, "ਮੈਂ ਕੋਈ ਪੰਡਿਤ ਤਾਂ ਨਹੀਂ ਹਾਂ। ਤੁਹਾਨੂੰ ਥੋੜ੍ਹੇ ਦਿਨਾਂ ਵਿੱਚ ਪਤਾ ਲੱਗ ਜਾਵੇਗਾ ਕਿ ਕੀ ਹੋਣਾ ਹੈ।" ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਗਠਜੋੜ ਨੂੰ ਲੈ ਕੇ ਸਸਪੈਂਸ ਬਰਕਰਾਰ ਰੱਖਿਆ ਹੈ।

sukhbir badal

ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿੱਚ ਆਯੋਜਿਤ ਪ੍ਰੈੱਸ ਕਾਨਫਰੰਸ ਦੌਰਾਨ ਸੁਖਬੀਰ ਬਾਦਲ ਨੂੰ ਸਵਾਲ ਪੁੱਛਿਆ ਗਿਆ ਕਿ ਇੱਕ ਪਾਸੇ ਅਮਿਤ ਸ਼ਾਹ ਪੰਜਾਬ ਵਿੱਚ NDA ਦੀ ਸਰਕਾਰ ਬਣਨ ਦੀ ਗੱਲ ਕਰ ਰਹੇ ਹਨ, ਜਦਕਿ ਦੂਜੇ ਪਾਸੇ ਕੇਵਲ ਸਿੰਘ ਢਿੱਲੋਂ ਇਕੱਲਿਆਂ ਚੋਣ ਲੜਨ ਦਾ ਬਿਆਨ ਦੇ ਰਹੇ ਹਨ। ਇਸ ਦੇ ਜਵਾਬ ਵਿੱਚ ਬਾਦਲ ਨੇ ਕਿਹਾ, "ਮੈਂ ਕੋਈ ਪੰਡਿਤ ਤਾਂ ਨਹੀਂ ਹਾਂ। ਤੁਹਾਨੂੰ ਥੋੜ੍ਹੇ ਦਿਨਾਂ ਵਿੱਚ ਪਤਾ ਲੱਗ ਜਾਵੇਗਾ ਕਿ ਕੀ ਹੋਣਾ ਹੈ।"

AAP ਅਤੇ ਕਾਂਗਰਸ ਨੂੰ ਪੰਜਾਬ ਦਾ ਦੁਸ਼ਮਣ ਦੱਸਣ ਵਾਲੇ ਸੁਖਬੀਰ ਬਾਦਲ BJP ਖਿਲਾਫ਼ ਕੁੱਝ ਨਹੀਂ ਬੋਲਦੇ!

ਗਠਜੋੜ ਬਾਰੇ ਗੱਲ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਪਹਿਲਾਂ ਵੀ ਆਪਣਾ ਸਟੈਂਡ ਸਪੱਸ਼ਟ ਕਰ ਚੁੱਕੇ ਹਨ। ਉਨ੍ਹਾਂ ਕਿਹਾ, "ਪੰਜਾਬ ਦੀਆਂ ਦੋ ਪਾਰਟੀਆਂ ਸਾਡੀਆਂ ਦੁਸ਼ਮਣ ਹਨ। ਇੱਕ ਕਾਂਗਰਸ ਅਤੇ ਦੂਜੀ ਆਮ ਆਦਮੀ ਪਾਰਟੀ। ਇਨ੍ਹਾਂ ਤੋਂ ਇਲਾਵਾ ਬਾਕੀ ਜਿਹੜੀਆਂ ਵੀ ਪਾਰਟੀਆਂ ਪੰਜਾਬ ਦੇ ਹਿੱਤ ਵਿੱਚ ਹਨ ਜਾਂ ਸਾਡੀ ਵਿਚਾਰਧਾਰਾ ਨਾਲ ਸਹਿਮਤ ਹਨ, ਉਹ ਸਾਡੇ ਆਪਣੇ ਹਨ।"

ਇੱਥੇ ਧਿਆਨ ਦੇਣ ਵਾਲੀ ਗੱਲ ਇਹ ਵੀ ਹੈ ਕਿ ਹਮੇਸ਼ਾ AAP ਅਤੇ ਕਾਂਗਰਸ ਨੂੰ ਪੰਜਾਬ ਦਾ ਦੁਸ਼ਮਣ ਦੱਸਣ ਵਾਲੇ ਸੁਖਬੀਰ ਬਾਦਲ, BJP ਖਿਲਾਫ਼ ਕੁੱਝ ਨਹੀਂ ਬੋਲਦੇ ਜਦਕਿ 3 ਖ਼ੇਤੀ ਕਾਨੂੰਨਾਂ ਨਾਲ ਪੰਜਾਬ ਦੇ ਕਿਸਾਨਾਂ ਦੇ ਹੱਕਾਂ ਦੇ ਡਾਕਾ ਮਾਰਨ ਦੀ ਸੋਚ BJP ਦੀ ਹੀ ਸੀ ਅਤੇ ਜਦੋਂ ਇਸਦਾ ਵਿਰੋਧ ਹੋਇਆ ਤਾਂ ਮਜਬੂਰਨ ਅਕਾਲੀਆਂ ਨੂੰ BJP ਨਾਲ ਰਿਸ਼ਤਾ ਤੋੜਨਾ ਪਿਆ ਸੀ। ਹਾਲਾਂਕਿ BJP ਨੇ ਪੰਜਾਬ ਦੇ ਵੱਡੇ ਵੱਡੇ ਚਿਹਰਿਆਂ ਨੂੰ ਪਾਰਟੀ 'ਚ ਸ਼ਾਮਿਲ ਕਰਵਾ ਲਿਆ ਹੈ ਪਰ ਬਾਵਜੂਦ ਇਸਦੇ BJP ਦਾ ਹੁਈਂ ਤੱਕ ਪੰਜਾਬ ਅੰਦਰ ਕੋਈ ਆਧਾਰ ਨਹੀਂ ਹੈ।

ਬੇਸ਼ੱਕ BJP ਆਗੂ ਇਕੱਲਿਆਂ ਪੰਜਾਬ ਅੰਦਰ ਚੋਣ ਲੜਨ ਦੀ ਗੱਲ ਕਰਦੇ ਹਨ ਪਰ ਨਤੀਜਿਆਂ ਦਾ ਸੱਚ ਸੱਭ ਨੂੰ ਪਤਾ ਹੈ। ਫਿਲਹਾਲ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਹੋਵੇਗਾ ਜਾਂ ਨਹੀਂ, ਇਸ ਬਾਰੇ ਦੋਵਾਂ ਪਾਰਟੀਆਂ ਵੱਲੋਂ ਸਥਿਤੀ ਸਪੱਸ਼ਟ ਕੀਤੇ ਜਾਣ ਦੀ ਉਡੀਕ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+