6000 ਕਰੋੜ ਡਰੱਗ ਮਾਮਲਾ: ਮਜੀਠੀਆ ਅਤੇ ਜਗਦੀਸ਼ ਭੋਲਾ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕਰੇਗੀ SIT! ਦੋਵਾਂ ਨੂੰ ਸੰਮਨ ਜਾਰੀ।

ਪੰਜਾਬ ਦੇ ₹6,000 ਕਰੋੜ ਦੇ ਡਰੱਗ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਮਾਮਲੇ ਦੀ ਜਾਂਚ ਕਰ ਰਹੀ SIT ਨੇ ਮਜੀਠੀਆ ਨੂੰ 5 ਅਕਤੂਬਰ ਨੂੰ ਪੁੱਛਗਿੱਛ ਲਈ ਪੇਸ਼ ਹੋਣ ਦਾ ਨੋਟਿਸ ਜਾਰੀ ਕੀਤਾ ਹੈ।

ਇਸੇ ਦਿਨ ਡਰੱਗ ਮਾਮਲੇ ਵਿੱਚ ਸਜ਼ਾਯਾਫ਼ਤਾ ਬਰਖ਼ਾਸਤ DSP ਜਗਦੀਸ਼ ਭੋਲਾ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਜਾਣਕਾਰੀ ਮੁਤਾਬਕ SIT ਵੱਲੋਂ ਦੋਵਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੇ ਜਾਣ ਦੀ ਸੰਭਾਵਨਾ ਹੈ। ਇਸ 6,000 ਕਰੋੜ ਦੇ ਡਰੱਗ ਮਾਮਲੇ ਨੂੰ ਲੈ ਕੇ ਮਜੀਠੀਆ ਤੋਂ ਪਹਿਲਾਂ ਵੀ ਪੁੱਛਗਿੱਛ ਹੋ ਚੁੱਕੀ ਹੈ। ਇਹ ਮਾਮਲਾ ਪੰਜਾਬ ਦੇ ਸਭ ਤੋਂ ਚਰਚਿਤ ਡਰੱਗ ਮਾਮਲਿਆਂ 'ਚੋਂ ਇਕ ਰਿਹਾ ਹੈ।

sit summon to majithia

ਇਹ ਹੈ ਪੂਰਾ ਮਾਮਲਾ -

ਇਸ ਮਾਮਲੇ 'ਚ ਸਾਬਕਾ ਡੀ. ਐੱਸ. ਪੀ. ਜਗਦੀਸ਼ ਭੋਲਾ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਉਸ ਨੂੰ 2013 'ਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਬਾਅਦ 'ਚ ਉਸ ਦੇ ਬਿਆਨਾਂ ਦੇ ਆਧਾਰ 'ਤੇ ਮਜੀਠੀਆ ਤੋਂ ਵੀ ਪੁੱਛਗਿੱਛ ਹੋਈ ਸੀ। ਮਜੀਠੀਆ ਨੂੰ ਇਸ ਮਾਮਲੇ 'ਚ 2021 'ਚ ਨਾਮਜ਼ਦ ਕੀਤਾ ਗਿਆ ਸੀ। ਜਗਦੀਸ਼ ਭੋਲਾ ਇਸ ਪੂਰੇ ਮਾਮਲੇ 'ਚ ਇਕ ਪ੍ਰਮੁੱਖ ਨਾਂ ਰਿਹਾ ਹੈ। ਉਸ ਨੂੰ ਮਨੀ ਲਾਂਡਰਿੰਗ ਨਾਲ ਸਬੰਧਿਤ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਗਿਆ ਸੀ ਅਤੇ 10 ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਸ ਕੇਸ 'ਚ 16 ਹੋਰ ਮੁਲਜ਼ਮਾਂ ਨੂੰ ਵੀ ਦੋਸ਼ੀ ਕਰਾਰ ਦਿੱਤਾ ਗਿਆ ਸੀ।

ਪੁਲਿਸ ਦਾ ਕਹਿਣਾ ਸੀ ਕਿ ਮਜੀਠੀਆ ਦੇ ਡਰੱਗ ਤਸਕਰੀ 'ਚ ਸ਼ਾਮਿਲ ਕਈ ਵੱਡੇ ਲੋਕਾਂ ਦੇ ਨਾਲ ਕਰੀਬੀ ਸੰਬੰਧ ਹਨ। ਇਸੀ ਦੇ ਅਧਾਰ 'ਤੇ ਮਜੀਠੀਆ ਦੀ ਇਸ ਪੂਰੇ ਮਾਮਲੇ 'ਚ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਮਜੀਠੀਆ ਇਸ ਮਾਮਲੇ ਨੂੰ ਲੈ ਕੇ ਜੇਲ਼੍ਹ ਵੀ ਗਏ ਅਤੇ ਫਿਰ ਜੇਲ੍ਹ ਤੋਂ ਜ਼ਮਾਨਤ 'ਤੇ ਬਾਹਰ ਵੀ ਆਏ ਅਤੇ ਆਪਣੇ 'ਤੇ ਲੱਗੇ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਿਆ। ਮਜੀਠੀਆ ਦਾ ਕਹਿਣਾ ਹੈ ਕਿ ਇਹ NDPS ਦਾ ਮਾਮਲਾ ਹੈ ਜਿਸਦੇ ਵਿੱਚ ਪੁਲਿਸ ਨੇ ਉਨ੍ਹਾਂ ਕੋਲ਼ੋਂ ਅੱਜ ਤੱਕ ਕੋਈ ਰਿਕਵਰੀ ਨਹੀਂ ਕੀਤੀ ਹੈ।

ਹੁਣ ਪੰਜਾਬ ਅੰਦਰ ਆਉਣ ਵਾਲੇ ਮਹੀਨਿਆਂ 'ਚ ਵਿਧਾਨਸਭਾ ਇਲੈਕਸ਼ਨ ਵੀ ਹੋਣੇ ਹਨ , ਅਜਿਹੇ 'ਚ ਵਿਸ਼ੇਸ਼ ਜਾਂਚ ਟੀਮ ਵੱਲੋਂ ਬਿਕਰਮ ਮਜੀਠੀਆ ਨੂੰ 5 ਅਕਤੂਬਰ ਨੂੰ ਪੁੱਛਗਿੱਛ ਲਈ ਬੁਲਾਏ ਜਾਣ ਤੋਂ ਬਾਅਦ ਇਸ ਪੁਰਾਣੇ ਮਾਮਲੇ ਦੀ ਜਾਂਚ ਇੱਕ ਵਾਰ ਫਿਰ ਚਰਚਾ 'ਚ ਆ ਗਈ ਹੈ। ਪੁੱਛਗਿੱਛ ਤੋਂ ਬਾਅਦ ਜਾਂਚ ਕਿਸ ਦਿਸ਼ਾ ਵਿੱਚ ਅੱਗੇ ਵਧਦੀ ਹੈ, ਇਸ 'ਤੇ ਸਭ ਦੀ ਨਜ਼ਰ ਰਹੇਗੀ

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+