ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਨੁਰਾਗ ਵਰਮਾ ਸਣੇ 3 ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ 'ਤੇ ਵੱਡਾ ਫੇਰਬਦਲ ਕਰਦਿਆਂ ਤਿੰਨ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਕੀਤੀਆਂ ਗਈਆਂ ਹਨ। ਇਹ ਹੁਕਮ 17 ਸਤੰਬਰ 2026 ਨੂੰ ਜਾਰੀ ਕੀਤੇ ਗਏ ਹਨ।

ਤਾਜ਼ਾ ਹੁਕਮਾਂ ਅਨੁਸਾਰ 1993 ਬੈਚ ਦੇ IAS ਅਧਿਕਾਰੀ ਅਨੁਰਾਗ ਵਰਮਾ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦਾ ਵਧੀਕ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦੇ ਵਧੀਕ ਮੁੱਖ ਸਕੱਤਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

transfers in punjab

ਅਨੁਰਾਗ ਵਰਮਾ ਪਹਿਲਾਂ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ, ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ। ਹੁਣ ਉਨ੍ਹਾਂ ਦੀ ਥਾਂ ਜਸਪ੍ਰੀਤ ਤਲਵਾੜ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।

ਜਸਪ੍ਰੀਤ ਤਲਵਾੜ ਨੂੰ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ, ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕੋਲ ਖਣਨ ਤੇ ਭੂ-ਵਿਗਿਆਨ ਅਤੇ ਨਿਆਂ ਵਿਭਾਗਾਂ ਦਾ ਵਾਧੂ ਚਾਰਜ ਵੀ ਜਾਰੀ ਰਹੇਗਾ।

ਇਸੇ ਤਰ੍ਹਾਂ ਅਰਸ਼ਦੀਪ ਸਿੰਘ ਥਿੰਦ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤੋਂ ਤਬਦੀਲ ਕਰਕੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦਾ ਪ੍ਰਸ਼ਾਸਕੀ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਯੋਜਨਾ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ ਅਤੇ ਬਾਗਬਾਨੀ ਵਿਭਾਗ ਦਾ ਵਾਧੂ ਚਾਰਜ ਜਾਰੀ ਰਹੇਗਾ।

ਸਰਕਾਰ ਵੱਲੋਂ ਸਾਰੇ ਸਬੰਧਤ ਅਧਿਕਾਰੀਆਂ ਨੂੰ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਤੁਰੰਤ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+