ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਵਿਜੈ ਇੰਦਰ ਸਿੰਗਲਾ ਦੀ ਦਾਅਵੇਦਾਰੀ 'ਤੇ ਸਵਾਲ! 'ਸਿੰਗਲਾ' ਦਾ ਆ ਗਿਆ ਵੱਡਾ ਬਿਆਨ

ਪੰਜਾਬ ਕਾਂਗਰਸ ਵਿੱਚ ਸੂਬਾ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਚੱਲ ਰਹੀਆਂ ਸਿਆਸੀ ਚਰਚਾਵਾਂ ਅਤੇ ਸੰਗਠਨ ਵਿੱਚ ਸੰਭਾਵਿਤ ਬਦਲਾਅ ਦੀਆਂ ਖ਼ਬਰਾਂ ਵਿਚਕਾਰ ਸਾਬਕਾ ਕੇਂਦਰੀ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਬਿਆਨ ਸਾਹਮਣੇ ਆਇਆ ਹੈ। ਵਿਜੇ ਇੰਦਰ ਸਿੰਗਲਾ ਨੇ ਇਸ ਮਾਮਲੇ 'ਤੇ ਆਪਣਾ ਪੱਖ ਰਖਿਆ ਹੈ।

ਪਟਿਆਲਾ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਸਿੰਗਲਾ ਨੇ ਕਿਹਾ ਕਿ ਫਿਲਹਾਲ ਉਨ੍ਹਾਂ ਨੂੰ ਪਾਰਟੀ ਵੱਲੋਂ ਕਿਸੇ ਨਵੀਂ ਜ਼ਿੰਮੇਵਾਰੀ ਸਬੰਧੀ ਕੋਈ ਰਸਮੀ ਪੱਤਰ ਨਹੀਂ ਮਿਲਿਆ ਹੈ ਅਤੇ ਨਾ ਹੀ ਉਨ੍ਹਾਂ ਨੂੰ ਦਿੱਲੀ ਬੁਲਾਇਆ ਗਿਆ ਹੈ। ਹਾਲਾਂਕਿ, ਸਿੰਗਲਾ ਨੇ ਸਪੱਸ਼ਟ ਕੀਤਾ ਕਿ ਜੇਕਰ ਪਾਰਟੀ ਹਾਈਕਮਾਨ ਉਨ੍ਹਾਂ ਨੂੰ ਕੋਈ ਵੀ ਨਵੀਂ ਜ਼ਿੰਮੇਵਾਰੀ ਸੌਂਪਦੀ ਹੈ ਤਾਂ ਉਹ ਉਸ ਨੂੰ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਨਿਭਾਉਣਗੇ।

vijay inder singla

ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੇਰੇ ਨਾਂਅ ਦੀਆਂ ਚਰਚਾਵਾਂ ਵੀ ਮੈਂ ਮੀਡੀਆ ਵਿੱਚ ਹੀ ਸੁਣੀਆਂ ਹਨ , ਮੈਨੂੰ ਹਾਈਕਮਾਨ ਵੱਲੋਂ ਹੁਣ ਤੱਕ ਅਜਿਹੀ ਕੋਈ ਜਾਣਕਾਰੀ ਨਹੀਂ ਮਿਲੀ ਹੈ। ਦੱਸ ਦਈਏ ਕਿ ਤਾਜ਼ਾ ਰਿਪੋਰਟਾਂ ਵਿੱਚ ਕਾਂਗਰਸ ਹਾਈਕਮਾਨ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ ਨਵਾਂ ਸੂਬਾ ਪ੍ਰਧਾਨ ਨਿਯੁਕਤ ਕਰਨ ਦੀਆਂ ਚਰਚਾਵਾਂ ਸਾਹਮਣੇ ਆਈਆਂ ਹਨ। ਕਾਂਗਰਸ ਪ੍ਰਧਾਨ ਦੇ ਅਹੁਦੇ 'ਤੇ ਨਵੇਂ ਚਿਹਰਿਆਂ ਦੀ ਲਿਸਟ ਵਿੱਚ ਵਿਜੈ ਇੰਦਰ ਸਿੰਗਲਾ ਸਮੇਤ ਕਈ ਆਗੂਆਂ ਦੇ ਨਾਮ ਚਰਚਾ ਵਿੱਚ ਹਨ।

ਇਸਦੇ ਨਾਲ ਹੀ ਜਦੋ ਵਿਜੈ ਇੰਦਰ ਸਿੰਗਲਾ ਨੂੰ ਪਾਰਟੀ ਅੰਦਰ ਚੱਲ ਰਹੇ ਕਲੇਸ਼ ਵਾਰੇ ਪੁੱਛਿਆ ਗਿਆ ਤਾਂ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਬੱਸ ਮੀਡੀਆ ਵਿੱਚ ਹੀ ਅਜਿਹੀਆਂ ਖ਼ਬਰਾਂ ਚੱਲਦੀਆਂ ਹਨ, ਪਰ ਅਸਲ ਵਿੱਚ ਇਹ ਸੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਪੂਰੀ ਕਾਂਗਰਸ ਇਕਜੁੱਟ ਹੈ ਅਤੇ ਅਸੀਂ ਸਾਰੇ ਪੰਜਾਬ ਦੀ ਭਲਾਈ ਲਈ ਆਪਣੇ ਪ੍ਰਧਾਨ ਰਾਜਾ ਵੜਿੰਗ ਨਾਲ ਰਲ਼ ਕੇ ਕੰਮ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਕਈ ਵਾਰ ਕਿਸੀ ਪ੍ਰੋਗਰਾਮ ਵਿੱਚ ਕੋਈ ਲੀਡਰ ਜੇ ਨਾ ਆ ਸਕੇ ਤਾਂ ਇਸਦਾ ਮਤਲਬ ਉਸਦੀ ਨਾਰਾਜ਼ਗੀ ਨਹੀਂ ਹੁੰਦੀ , ਹਰ ਕਿਸੀ ਦੇ ਆਪਣੇ-ਆਪਣੇ ਰੁਝੇਵੇਂ ਵੀ ਹੁੰਦੇ ਹਨ।

ਨਸ਼ਿਆਂ ਦੇ ਮੁੱਦੇ 'ਤੇ ਕੇਂਦਰ ਸਰਕਾਰ ਨੂੰ ਘੇਰਿਆ

ਸਿਆਸੀ ਮੁੱਦਿਆਂ 'ਤੇ ਗੱਲ ਕਰਦਿਆਂ ਵਿਜੈ ਇੰਦਰ ਸਿੰਗਲਾ ਨੇ ਕੇਂਦਰ ਸਰਕਾਰ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਵੀ ਸਵਾਲ ਚੁੱਕੇ। ਉਨ੍ਹਾਂ ਨੇ ਪੰਜਾਬ ਵਿੱਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਤੈਅ ਕੀਤੀ ਗਈ ਸਮਾਂ-ਸੀਮਾ 'ਤੇ ਸਵਾਲ ਕਰਦਿਆਂ ਕਿਹਾ ਕਿ ਸਾਲ 2007 ਤੋਂ 2017 ਦੌਰਾਨ ਵੀ ਸੂਬੇ ਵਿੱਚ ਸਰਕਾਰ ਰਹੀ ਸੀ, ਪਰ ਉਸ ਸਮੇਂ ਨਸ਼ਿਆਂ ਦੀ ਸਮੱਸਿਆ ਨੂੰ ਪੂਰੀ ਤਰ੍ਹਾਂ ਖ਼ਤਮ ਨਹੀਂ ਕੀਤਾ ਜਾ ਸਕਿਆ। ਅਜਿਹੇ ਵਿੱਚ ਹੁਣ ਨਸ਼ਿਆਂ ਨੂੰ ਖ਼ਤਮ ਕਰਨ ਦੇ ਦਾਅਵਿਆਂ ਦਾ ਠੋਸ ਆਧਾਰ ਕੀ ਹੈ, ਇਹ ਸਮਝਣਾ ਜ਼ਰੂਰੀ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+