ਪੰਜਾਬ ਵਿੱਚ ਅੱਜ ਤੋਂ ਬਦਲੇਗਾ ਮੌਸਮ: 20 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਬਦਲਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਅਗਲੇ ਦੋ ਦਿਨਾਂ ਦੌਰਾਨ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਅਨੁਸਾਰ, ਸੂਬੇ ਦੇ 20 ਜ਼ਿਲ੍ਹਿਆਂ ਵਿੱਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਇਨ੍ਹਾਂ 20 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਇਸਦੇ ਨਾਲ ਹੀ 11 ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ 'ਚ ਬੀਤੇ ਦਿਨਾਂ ਹੋਈ ਬਾਰਿਸ਼ ਨੇ ਮੌਸਮ 'ਚ ਬਦਲਾਅ ਲਿਆ ਦਿੱਤਾ ਸੀ। ਲੋਕਾਂ ਨੂੰ ਸਵੇਰੇ ਅਤੇ ਸ਼ਾਮ ਹਲਕੀ ਠੰਢ ਮਹਿਸੂਸ ਹੋਣੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਮੁਤਾਬਕ ਜੇਕਰ ਫਿਰ ਤੋਂ ਪੰਜਾਬ 'ਚ ਬਾਰਿਸ਼ ਹੁੰਦੀ ਹੈ ਤਾਂ ਤਾਪਮਾਨ ਹੇਠਾਂ ਡਿੱਗੇਗਾ ਅਤੇ ਠੰਢ ਵਧੇਗੀ।

punjab weather

11 ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦਾ ਅਲਰਟ

ਮੌਸਮ ਵਿਭਾਗ ਅਨੁਸਾਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿੱਚ ਗਰਜ-ਚਮਕ ਦੇ ਨਾਲ ਬਿਜਲੀ ਡਿੱਗਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਇਨ੍ਹਾਂ 20 ਜਿਲ੍ਹਿਆਂ 'ਚ ਪੈ ਸਕਦੈ ਮੀਂਹ

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਹਿਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕੁਝ ਥਾਵਾਂ 'ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ।

ਦਰਅਸਲ ਮੌਸਮ ਵਿਭਾਗ ਮੁਤਾਬਕ, 24 ਅਕਤੂਬਰ ਤੋਂ ਇੱਕ ਨਵਾਂ ਪੱਛਮੀ ਗੜਬੜੀ ਸਿਸਟਮ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰ ਸਕਦਾ ਹੈ। ਹਾਲਾਂਕਿ, ਉੱਤਰੀ ਹਰਿਆਣਾ ਅਤੇ ਇਸ ਦੇ ਨਾਲ ਲੱਗਦੇ ਉੱਤਰ-ਪੱਛਮੀ ਉੱਤਰ ਪ੍ਰਦੇਸ਼ ਉੱਤੇ ਬਣਿਆ ਚੱਕਰਵਾਤੀ ਹਵਾਵਾਂ ਦਾ ਖੇਤਰ ਹੁਣ ਕਮਜ਼ੋਰ ਪੈ ਗਿਆ ਹੈ। ਲੋਕਾਂ ਨੂੰ ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀਆਂ 'ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਜਾਂਦੀ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+