ਵੱਡੀ ਖ਼ਬਰ: ਪਰਵਿੰਦਰ ਸਿੰਘ ਝੋਟਾ ਅਤੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਮਿਲੇਗੀ X ਸ਼੍ਰੇਣੀ ਦੀ ਸੁਰੱਖਿਆ
ਮਾਨਸਾ ਵਿੱਚ ਕਤਲ ਕੀਤੇ ਗਏ ਪਰਵਿੰਦਰ ਸਿੰਘ ਝੋਟਾ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਗ੍ਰਹਿ ਮੰਤਰਾਲੇ ਵੱਲੋਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਲਈ 'ਐਕਸ' (X) ਸ਼੍ਰੇਣੀ ਦੀ ਸੁਰੱਖਿਆ ਨੂੰ ਮਨਜ਼ੂਰੀ ਦਿੱਤੇ ਜਾਣ ਦੀ ਖ਼ਬਰ ਹੈ। ਸੁਰੱਖਿਆ ਕਰਮਚਾਰੀਆਂ ਦੀ ਅੱਜ ਪਰਿਵਾਰਾਂ ਤੱਕ ਪਹੁੰਚਣ ਦੀ ਉਮੀਦ ਹੈ।
ਇਸਦੇ ਨਾਲ ਹੀ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਵੀ (X) ਸ਼੍ਰੇਣੀ ਦੀ ਸੁਰੱਖਿਆ ਦੀ ਮਨਜ਼ੂਰੀ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਗੁਲਜ਼ਾਰ ਸਿੰਘ ਵੱਲੋਂ ਪੰਜਾਬ ਦੇ ਮੰਤਰੀ ਹਰਪਾਲ ਚੀਮਾ ਨਾਲ ਹੋਈ ਇੱਕ ਮੀਟਿੰਗ ਵਿੱਚ ਨਸ਼ਿਆਂ ਦੇ ਮੁੱਦੇ 'ਤੇ ਚਿੰਤਾ ਜ਼ਾਹਰ ਕਰਨ ਤੋਂ ਇੱਕ ਦਿਨ ਬਾਅਦ ਉਨ੍ਹਾਂ ਦੀ ਮੌਤ ਹੋ ਗਈ ਸੀ, ਜਦਕਿ ਨਸ਼ਾ ਵਿਰੋਧੀ ਕਾਰਕੁਨ ਝੋਟਾ ਦੀ ਮਾਨਸਾ ਵਿੱਚ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਹੈ। ਹਾਲ ਹੀ ਵਿੱਚ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਸਕੱਤਰ ਤੋਂ ਗੁਲਜ਼ਾਰ ਸਿੰਘ, ਝੋਟਾ ਅਤੇ ਗੁਰਦਾਸਪੁਰ ਦੇ ਬਿਕਰਮਜੀਤ ਸਿੰਘ ਦੀ ਮੌਤ ਦੇ ਕਾਰਨਾਂ ਅਤੇ ਹਾਲਾਤ ਦੇ ਵੇਰਵੇ ਮੰਗੇ ਸਨ। ਅਮਿਤ ਸ਼ਾਹ ਨੇ ਆਪਣੇ ਪੰਜਾਬ ਦੌਰੇ ਦੌਰਾਨ ਇਨ੍ਹਾਂ ਪਰਿਵਾਰਾਂ ਨਾਲ ਮੁਲਾਕਾਤ ਵੀ ਕੀਤੀ ਸੀ।


Click it and Unblock the Notifications
