ਪੰਜਾਬ ’ਚ ਪਹਿਲੀ ਵਾਰ ਹੋਵੇਗੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ! ਜਲੰਧਰ-ਮੁਹਾਲੀ ’ਚ ਹੋਣਗੇ ਮੁਕਾਬਲੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਖੇਡ ਪ੍ਰੇਮੀਆਂ ਅਤੇ ਹਾਕੀ ਪ੍ਰਸ਼ੰਸਕਾਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਕਰਵਾਇਆ ਜਾਵੇਗਾ। ਪੰਜਾਬ ਸਾਲ 2026 ਵਿੱਚ ਹੋਣ ਵਾਲੀ 'ਪੁਰਸ਼ ਏਸ਼ੀਅਨ ਚੈਂਪੀਅਨਜ਼ ਟਰਾਫ਼ੀ 2026' (Men's Asian Champions Trophy 2026) ਦੀ ਮੇਜ਼ਬਾਨੀ ਕਰੇਗਾ। ਇਹ ਟੂਰਨਾਮੈਂਟ ਸੂਬੇ ਦੇ ਦੋ ਪ੍ਰਮੁੱਖ ਖੇਡ ਕੇਂਦਰਾਂ ਜਲੰਧਰ ਅਤੇ ਮੁਹਾਲੀ ਵਿੱਚ ਕਰਵਾਇਆ ਜਾਵੇਗਾ।

asian trophy
ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਹਮੇਸ਼ਾ ਭਾਰਤੀ ਹਾਕੀ ਦੀ ਨਰਸਰੀ ਮੰਨਿਆ ਜਾਂਦਾ ਰਿਹਾ ਹੈ। ਪੰਜਾਬ ਨੇ ਦੇਸ਼ ਨੂੰ ਮਿਲਖਾ ਸਿੰਘ, ਦਾਰਾ ਸਿੰਘ, ਬਲਬੀਰ ਸਿੰਘ ਸੀਨੀਅਰ, ਪ੍ਰਿਥੀਪਾਲ ਸਿੰਘ, ਪਰਗਟ ਸਿੰਘ ਅਤੇ ਮੌਜੂਦਾ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਵਰਗੇ ਮਹਾਨ ਖਿਡਾਰੀ ਦਿੱਤੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਰਾਸ਼ਟਰੀ ਹਾਕੀ ਟੀਮ ਵਿੱਚ 8 ਤੋਂ 9 ਖਿਡਾਰੀ ਪੰਜਾਬ ਨਾਲ ਸਬੰਧਤ ਹੁੰਦੇ ਹਨ, ਪਰ ਇਸ ਦੇ ਬਾਵਜੂਦ ਪੰਜਾਬ ਨੂੰ ਹੁਣ ਤੱਕ ਕਿਸੇ ਵੱਡੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਦਾ ਮੌਕਾ ਨਹੀਂ ਮਿਲਿਆ ਸੀ। ਮੁੱਖ ਮੰਤਰੀ ਨੇ ਦੱਸਿਆ ਕਿ ਹਾਕੀ ਇੰਡੀਆ ਅਤੇ ਏਸ਼ੀਅਨ ਹਾਕੀ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਇਹ ਇਤਿਹਾਸਕ ਜ਼ਿੰਮੇਵਾਰੀ ਪੰਜਾਬ ਨੂੰ ਸੌਂਪੀ ਗਈ ਹੈ। ਟੂਰਨਾਮੈਂਟ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਅਧਿਕਾਰੀਆਂ ਵੱਲੋਂ ਸਟੇਡੀਅਮਾਂ ਅਤੇ ਗਰਾਊਂਡਾਂ ਦਾ ਮੁਆਇਨਾ ਵੀ ਕੀਤਾ ਜਾ ਚੁੱਕਾ ਹੈ। ਗਰਾਊਂਡਾਂ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਦੇ ਅਨੁਕੂਲ ਬਣਾਉਣ ਲਈ ਨਵੀਆਂ ਡਿਜੀਟਲ ਸਕ੍ਰੀਨਾਂ ਅਤੇ ਸਕੋਰ ਬੋਰਡ ਵੀ ਲਗਾਏ ਜਾਣਗੇ। ਉਨ੍ਹਾਂ ਖ਼ਾਸ ਤੌਰ 'ਤੇ ਜਲੰਧਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਸ਼ਹਿਰ ਖੇਡ ਸਾਮਾਨ ਦੀ ਇੰਡਸਟਰੀ ਦਾ ਵੱਡਾ ਕੇਂਦਰ ਹੈ। ਜਲੰਧਰ ਵਿੱਚ ਤਿਆਰ ਹੋਣ ਵਾਲੀਆਂ ਹਾਕੀਆਂ ਅਤੇ ਗੇਂਦਾਂ ਦੀ ਵਰਤੋਂ ਦੁਨੀਆ ਭਰ ਵਿੱਚ ਹੋਣ ਵਾਲੇ ਵਿਸ਼ਵ ਕੱਪ ਵਰਗੇ ਵੱਡੇ ਟੂਰਨਾਮੈਂਟਾਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਅੰਤਰਰਾਸ਼ਟਰੀ ਟੂਰਨਾਮੈਂਟ ਦੀ ਮੇਜ਼ਬਾਨੀ ਨਾਲ ਜਲੰਧਰ ਦੀ ਸਪੋਰਟਸ ਇੰਡਸਟਰੀ ਦੇ ਨਾਲ-ਨਾਲ ਸੂਬੇ ਦੇ ਖੇਡ ਢਾਂਚੇ ਨੂੰ ਵੀ ਵੱਡਾ ਹੁਲਾਰਾ ਮਿਲੇਗਾ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+