ਏਸ਼ੀਅਨ ਚੈਂਪੀਅਨਜ਼ ਟਰਾਫੀ 2026: ਭਾਰਤ ਦੀ ਬੰਗਲਾਦੇਸ਼ 'ਤੇ ਸ਼ਾਨਦਾਰ ਜਿੱਤ, ਮਨਦੀਪ ਤੇ ਹਰਦਿਕ ਦੀ ਗੋਲਾਂ ਦੀ ਹੈਟ੍ਰਿਕ
ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਭਾਰਤ ਨੇ ਬੰਗਲਾਦੇਸ਼ ਖ਼ਿਲਾਫ਼ 13-0 ਨਾਲ ਸ਼ਾਨਦਾਰ ਜਿੱਤ ਦਰਜ ਕੀਤੀ। ਭਾਰਤੀ ਟੀਮ ਲਈ ਮਨਦੀਪ ਸਿੰਘ ਅਤੇ ਹਰਦਿਕ ਸਿੰਘ ਨੇ ਤਿੰਨ-ਤਿੰਨ ਗੋਲ ਦਾਗ਼ੇ।
ਇਸ ਦੇ ਨਾਲ ਹੀ ਟੀਮ ਇੰਡੀਆ ਨੇ ਜਿੱਤ ਨਾਲ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ ਹੈ। ਦੋਵਾਂ ਟੀਮਾਂ ਵਿਚਾਲੇ ਇਹ ਮੁਕਾਬਲਾ ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ ਖੇਡਿਆ ਗਿਆ।

ਭਾਰਤੀ ਖਿਡਾਰੀਆਂ ਨੇ ਸ਼ੁਰੂ ਤੋਂ ਹੀ ਹਮਲਾਵਰ ਖੇਡ ਦਿਖਾਈ ਅਤੇ ਬੰਗਲਾਦੇਸ਼ ਦੀ ਟੀਮ ਨੂੰ ਕੋਈ ਗੋਲ ਕਰਨ ਦਾ ਮੌਕਾ ਨਹੀਂ ।
ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਸ਼ੁਰੂਆਤ ਮੌਕੇ ਉਦਘਾਟਨੀ ਸਮਾਰੋਹ 'ਚ ਖ਼ਾਸ ਤੌਰ 'ਤੇ CM ਭਗਵੰਤ ਮਾਨ ਪਹੁੰਚੇ। ਪੰਜਾਬ 'ਚ ਇਸ ਇਤਿਹਾਸਿਕ ਸ਼ੁਰੂਆਤ ਦਾ ਜ਼ਿਕਰ ਕਰਦੇ ਹੋਏ ਸਾਰੀਆਂ ਟੀਮਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ 2030 ਦੇ ਵਿਸ਼ਵ ਕੱਪ ਦੀ ਮੇਜ਼ਬਾਨੀ ਵੀ ਪੰਜਾਬ ਵੱਲੋਂ ਕਰਨ ਦੀ ਉਮੀਦ ਜਤਾਈ।
CM ਮਾਨ ਨੇ ਜਲੰਧਰ ਵਿਖੇ ਭਾਰਤੀ ਹਾਕੀ ਟੀਮ ਦੇ ਪਹਿਲੇ ਮੈਚ ਦੌਰਾਨ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰਨ ਆਏ ਉਨ੍ਹਾਂ ਦੇ ਪਰਿਵਾਰਾਂ ਨਾਲ਼ ਵੀ ਮੁਲਾਕਾਤ ਕੀਤੀ ।


Click it and Unblock the Notifications
