ਪਾਕਿਸਤਾਨ ਨੂੰ 19 ਦੌੜਾਂ ਨਾਲ ਹਰਾ ਕੇ ਭਾਰਤ ਦਾ Gold ’ਤੇ ਕਬਜ਼ਾ, 21 ਗੋਲ੍ਡ ਮੈਡਲ ਨਾਲ ਭਾਰਤ ਚੌਥੇ ਨੰਬਰ 'ਤੇ
ਏਸ਼ੀਅਨ ਖੇਡਾਂ ਦੌਰਾਨ ਹੋਏ ਕ੍ਰਿਕਟ ਦੇ ਫਾਈਨਲ ਮੁਕਾਬਲੇ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾ ਕੇ ਗੋਲ੍ਡ ਮੈਡਲ ਜਿੱਤ ਲਿਆ ਹੈ। ਮੁਕਾਬਲੇ ਵਿੱਚ ਪਾਕਿਸਤਾਨ ਨੂੰ 19 ਦੌੜਾਂ ਨਾਲ ਹਰਾ ਕੇ ਲਗਾਤਾਰ ਦੂਜੀ ਵਾਰ ਏਸ਼ਿਆਈ ਖੇਡਾਂ ਵਿੱਚ ਪੁਰਸ਼ ਕ੍ਰਿਕਟ ਦਾ ਗੋਲਡ ਮੈਡਲ ਭਾਰਤੀ ਟੀਮ ਨੇ ਜਿੱਤਿਆ ਹੈ।
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ 20 ਓਵਰਾਂ ਵਿੱਚ 6 ਵਿਕਟਾਂ ਗੁਆ ਕੇ 211 ਦੌੜਾਂ ਬਣਾਈਆਂ। ਜਵਾਬ ਵਿੱਚ ਪਾਕਿਸਤਾਨ ਦੀ ਟੀਮ 20 ਓਵਰਾਂ ਵਿੱਚ 6 ਵਿਕਟਾਂ ਦੇ ਨੁਕਸਾਨ 'ਤੇ 192 ਦੌੜਾਂ ਹੀ ਬਣਾ ਸਕੀ। ਪਾਕਿਸਤਾਨ ਵੱਲੋਂ ਹਸਨ ਨਵਾਜ਼ ਨੇ ਸਭ ਤੋਂ ਵੱਧ 96 ਦੌੜਾਂ ਦੀ ਪਾਰੀ ਖੇਡੀ, ਜਦਕਿ ਸਈਮ ਅਯੂਬ ਨੇ 29 ਦੌੜਾਂ ਬਣਾਈਆਂ। ਭਾਰਤ ਵੱਲੋਂ ਵਾਸ਼ਿੰਗਟਨ ਸੁੰਦਰ, ਅਕਸ਼ਰ ਪਟੇਲ ਅਤੇ ਸ਼ਿਵਮ ਦੁਬੇ ਨੇ 2-2 ਵਿਕਟਾਂ ਹਾਸਲ ਕੀਤੀਆਂ।

ਪਾਕਿਸਤਾਨ ਖ਼ਿਲਾਫ਼ ਭਾਰਤ ਦਾ ਸਭ ਤੋਂ ਵੱਡਾ ਸਕੋਰ
ਭਾਰਤ ਨੇ ਟੀ-20 ਕ੍ਰਿਕਟ ਵਿੱਚ ਪਾਕਿਸਤਾਨ ਖ਼ਿਲਾਫ਼ ਆਪਣਾ ਸਭ ਤੋਂ ਵੱਡਾ ਸਕੋਰ ਬਣਾਇਆ। ਇਸ ਤੋਂ ਪਹਿਲਾਂ ਭਾਰਤ ਦਾ ਪਾਕਿਸਤਾਨ ਖ਼ਿਲਾਫ਼ ਸਭ ਤੋਂ ਵੱਡਾ ਸਕੋਰ 192/5 ਸੀ, ਜੋ ਟੀਮ ਨੇ 2012 ਵਿੱਚ ਅਹਿਮਦਾਬਾਦ ਵਿੱਚ ਬਣਾਇਆ ਸੀ। ਭਾਰਤ ਵੱਲੋਂ ਓਪਨਰ ਅਭਿਸ਼ੇਕ ਸ਼ਰਮਾ ਨੇ ਤੂਫ਼ਾਨੀ ਪਾਰੀ ਖੇਡਦਿਆਂ ਸਿਰਫ਼ 28 ਗੇਂਦਾਂ 'ਤੇ 7 ਛੱਕਿਆਂ ਦੀ ਮਦਦ ਨਾਲ 61 ਦੌੜਾਂ ਬਣਾਈਆਂ। ਤਿਲਕ ਵਰਮਾ ਨੇ ਵੀ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 22 ਗੇਂਦਾਂ 'ਤੇ 4 ਛੱਕਿਆਂ ਦੀ ਮਦਦ ਨਾਲ 51 ਦੌੜਾਂ ਬਣਾਈਆਂ।
ਵੈਭਵ ਸੂਰਿਆਵੰਸ਼ੀ ਅਤੇ ਅਭਿਸ਼ੇਕ ਸ਼ਰਮਾ ਨੇ ਰਚਿਆ ਇਤਿਹਾਸ
ਇਸ ਜਿੱਤ ਦੇ ਨਾਲ ਵੈਭਵ ਸੂਰਿਆਵੰਸ਼ੀ ਏਸ਼ਿਆਈ ਖੇਡਾਂ ਵਿੱਚ ਭਾਰਤ ਲਈ ਗੋਲਡ ਮੈਡਲ ਜਿੱਤਣ ਵਾਲੇ ਸਭ ਤੋਂ ਘੱਟ ਉਮਰ ਦੇ ਖਿਡਾਰੀ ਬਣ ਗਏ ਹਨ। ਉੱਥੇ ਹੀ ਭਾਰਤੀ ਓਪਨਰ ਅਭਿਸ਼ੇਕ ਸ਼ਰਮਾ ਨੇ ਟੀ-20 ਵਿੱਚ ਸਭ ਤੋਂ ਤੇਜ਼ 400 ਦੌੜਾਂ ਪੂਰੀਆਂ ਕਰਨ ਦੇ ਮਾਮਲੇ ਵਿੱਚ ਕ੍ਰਿਸ ਗੇਲ ਨੂੰ ਪਿੱਛੇ ਛੱਡ ਦਿੱਤਾ।


Click it and Unblock the Notifications
