ਨੈਸ਼ਨਲ ਵਾਲੀਬਾਲ ’ਚ ਗੋਲਡ ਮੈਡਲ ਜਿੱਤ ਕੇ ਨਿਖਿਲ ਭਗਤ ਨੇ ਚਮਕਾਇਆ ਗੁਰਦਾਸਪੁਰ ਦਾ ਨਾਂ

ਗੁਰਦਾਸਪੁਰ ਜ਼ਿਲ੍ਹੇ ਦੇ ਨੇੜਲੇ ਪਿੰਡ ਫੱਜੁਪੁਰ ਦੇ ਹੋਨਹਾਰ ਨੌਜਵਾਨ ਖਿਡਾਰੀ ਨਿਖਿਲ ਭਗਤ ਨੇ ਨੈਸ਼ਨਲ ਵਾਲੀਬਾਲ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਜਿੱਤ ਕੇ ਆਪਣੇ ਮਾਪਿਆਂ, ਸਕੂਲ ਅਤੇ ਪੂਰੇ ਗੁਰਦਾਸਪੁਰ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ।

vollyball player
ਨਿਖਿਲ ਭਗਤ, ਪੁੱਤਰ ਸੁਖਵਿੰਦਰ ਭਗਤ (ਰਾਜੂ), ਜਵਾਹਰ ਨਵੋਦਿਆ ਵਿਦਿਆਲਿਆ ਧਾਬੂੜੀ, ਜ਼ਿਲ੍ਹਾ ਗੁਰਦਾਸਪੁਰ ਵਿਖੇ 11ਵੀਂ ਜਮਾਤ ਦਾ ਵਿਦਿਆਰਥੀ ਹੈ।ਨਿਖਿਲ ਨੇ ਆਪਣੀ ਸਖ਼ਤ ਮਿਹਨਤ, ਲਗਨ ਅਤੇ ਖੇਡ ਪ੍ਰਤਿਭਾ ਦੇ ਦਮ 'ਤੇ ਪੰਜਾਬ ਦੀ ਅੰਡਰ-16 ਵਾਲੀਬਾਲ ਟੀਮ ਵਿੱਚ ਆਪਣੀ ਜਗ੍ਹਾ ਬਣਾਈ। ਨੈਸ਼ਨਲ ਪੱਧਰ 'ਤੇ ਹੋਏ ਇਸ ਮੁਕਾਬਲੇ ਵਿੱਚ ਪੰਜਾਬ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਫਾਈਨਲ ਵਿੱਚ ਲਖਨਊ ਦੀ ਟੀਮ ਨੂੰ ਮਾਤ ਦਿੱਤੀ ਅਤੇ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਆਪਣੇ ਨਾਂ ਕੀਤਾ।ਨਿਖਿਲ ਦੀ ਇਸ ਵੱਡੀ ਕਾਮਯਾਬੀ ਦੀ ਖ਼ਬਰ ਜਿਵੇਂ ਹੀ ਉਸ ਦੇ ਪਿੰਡ ਫੱਜੁਪੁਰ ਅਤੇ ਧਾਰੀਵਾਲ ਇਲਾਕੇ ਵਿੱਚ ਪਹੁੰਚੀ ਤਾਂ ਖੁਸ਼ੀ ਦੀ ਲਹਿਰ ਦੌੜ ਗਈ। ਪਿੰਡ ਵਾਸੀਆਂ, ਖੇਡ ਪ੍ਰੇਮੀਆਂ, ਇਲਾਕਾ ਨਿਵਾਸੀਆਂ ਅਤੇ ਰਿਸ਼ਤੇਦਾਰਾਂ ਵੱਲੋਂ ਨਿਖਿਲ ਭਗਤ ਅਤੇ ਉਸ ਦੇ ਪਰਿਵਾਰ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ।ਨਿਖਿਲ ਦੀ ਇਸ ਪ੍ਰਾਪਤੀ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਜੇਕਰ ਮਿਹਨਤ, ਲਗਨ ਅਤੇ ਹੌਸਲੇ ਨਾਲ ਮੰਜ਼ਿਲ ਵੱਲ ਕਦਮ ਵਧਾਏ ਜਾਣ ਤਾਂ ਪਿੰਡਾਂ ਦੇ ਨੌਜਵਾਨ ਵੀ ਕੌਮੀ ਪੱਧਰ 'ਤੇ ਆਪਣੀ ਪਛਾਣ ਬਣਾ ਸਕਦੇ ਹਨ। ਨਿਖਿਲ ਭਗਤ ਦੀ ਇਸ ਕਾਮਯਾਬੀ ਨਾਲ ਉਸ ਦੇ ਪਰਿਵਾਰ ਦੇ ਨਾਲ-ਨਾਲ ਪੂਰਾ ਗੁਰਦਾਸਪੁਰ ਜ਼ਿਲ੍ਹਾ ਮਾਣ ਮਹਿਸੂਸ ਕਰ ਰਿਹਾ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+