ਯੁਵਰਾਜ ਨੇ ਅਭਿਸ਼ੇਕ ਸ਼ਰਮਾ ਨੂੰ ਦੱਸਿਆ ਭਵਿੱਖ ਦਾ ਕਪਤਾਨ, ਵਨਡੇ ਟੀਮ 'ਚ ਜਗ੍ਹਾ ਦੇਣ ਦੀ ਕੀਤੀ ਵਕਾਲਤ

ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਨੇ ਨੌਜਵਾਨ ਬੱਲੇਬਾਜ਼ ਅਭਿਸ਼ੇਕ ਸ਼ਰਮਾ ਨੂੰ ਭਾਰਤੀ ਕ੍ਰਿਕਟ ਟੀਮ ਦਾ ਭਵਿੱਖ ਦਾ ਲੀਡਰ ਦੱਸਿਆ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਅਭਿਸ਼ੇਕ ਵਿੱਚ ਟੀਮ ਦੀ ਕਪਤਾਨੀ ਕਰਨ ਲਈ ਲੋੜੀਂਦੇ ਸਾਰੇ ਗੁਣ ਮੌਜੂਦ ਹਨ।

ਯੁਵਰਾਜ ਨੇ ਨੌਜਵਾਨ ਬੱਲੇਬਾਜ਼ ਵੈਭਵ ਸੂਰਿਆਵੰਸ਼ੀ ਨੂੰ ਉਤਸ਼ਾਹਿਤ ਕਰਨ ਦੇ ਅਭਿਸ਼ੇਕ ਦੇ ਅੰਦਾਜ਼ ਦੀ ਵੀ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਅਭਿਸ਼ੇਕ ਨੇ ਕਦੇ ਵੀ ਵੈਭਵ ਨੂੰ ਲੈ ਕੇ ਅਸੁਰੱਖਿਆ ਦੀ ਭਾਵਨਾ ਨਹੀਂ ਦਿਖਾਈ। ਯੁਵਰਾਜ ਨੇ ਕਿਹਾ, "ਅਭਿਸ਼ੇਕ ਹਮੇਸ਼ਾ ਵੈਭਵ ਨੂੰ ਉਤਸ਼ਾਹਿਤ ਕਰਦੇ ਹਨ ਅਤੇ ਮੁਸ਼ਕਲ ਸਮੇਂ ਵਿੱਚ ਉਸ ਦਾ ਸਾਥ ਦਿੰਦੇ ਹਨ। ਉਹ ਘਰੇਲੂ ਕ੍ਰਿਕਟ ਵਿੱਚ ਵੀ ਨੌਜਵਾਨ ਖਿਡਾਰੀਆਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕਰਦੇ ਹਨ।"

abhishek sharma

ਯੁਵਰਾਜ ਨੇ ਕੀਤੀ ਅਭਿਸ਼ੇਕ ਨੂੰ ਵਨਡੇ ਟੀਮ 'ਚ ਸ਼ਾਮਿਲ ਕਰਨ ਦੀ ਗੱਲ

ਯੁਵਰਾਜ ਨੇ ਅਭਿਸ਼ੇਕ ਸ਼ਰਮਾ ਨੂੰ ਭਾਰਤੀ ਵਨਡੇ ਟੀਮ ਵਿੱਚ ਸ਼ਾਮਲ ਕਰਨ ਦੀ ਵਕਾਲਤ ਵੀ ਕੀਤੀ। ਉਨ੍ਹਾਂ ਮੁਤਾਬਕ ਅਭਿਸ਼ੇਕ ਲੰਬੇ ਸਮੇਂ ਤੋਂ ਵ੍ਹਾਈਟ ਬਾਲ ਕ੍ਰਿਕਟ ਵਿੱਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਅਜਿਹੇ ਵਿੱਚ ਉਨ੍ਹਾਂ ਨੂੰ 50 ਓਵਰਾਂ ਦੇ ਫਾਰਮੈਟ ਵਿੱਚ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਵੀ ਯੁਵਰਾਜ ਨੇ ਅਭਿਸ਼ੇਕ, ਈਸ਼ਾਨ ਅਤੇ ਵੈਭਵ ਸੂਰਿਆਵੰਸ਼ੀ ਦੀ ਖੇਡ ਦੀ ਤਾਰੀਫ਼ ਕੀਤੀ ਸੀ।

ਅਭਿਸ਼ੇਕ ਨੂੰ ਕਰਨੀ ਚਾਹੀਦੀ IPL ਦੀ ਕਪਤਾਨੀ - ਯੁਵਰਾਜ ਸਿੰਘ

ਯੁਵਰਾਜ ਨੇ ਕਿਹਾ ਕਿ ਫਿਲਹਾਲ ਇਹ ਕਹਿਣਾ ਜਲਦਬਾਜ਼ੀ ਹੋਵੇਗੀ ਕਿ ਅਭਿਸ਼ੇਕ ਭਵਿੱਖ ਵਿੱਚ ਭਾਰਤੀ ਟੀਮ ਦੇ ਕਪਤਾਨ ਬਣਨਗੇ ਜਾਂ ਨਹੀਂ।ਹਾਲਾਂਕਿ, ਉਨ੍ਹਾਂ ਵਿੱਚ ਇੱਕ ਚੰਗਾ ਲੀਡਰ ਬਣਨ ਦੇ ਸਾਰੇ ਗੁਣ ਹਨ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਅਭਿਸ਼ੇਕ ਭਵਿੱਖ ਵਿੱਚ ਭਾਰਤੀ ਟੀਮ ਦੀ ਕਪਤਾਨੀ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਪਹਿਲਾਂ ਆਪਣੀ IPL ਟੀਮ ਦੀ ਕਪਤਾਨੀ ਕਰਨੀ ਚਾਹੀਦੀ ਹੈ। ਇਸ ਨਾਲ ਉਨ੍ਹਾਂ ਨੂੰ ਭਾਰਤੀ ਟੀਮ ਦੀ ਕਪਤਾਨੀ ਕਰਨ ਲਈ ਲੋੜੀਂਦਾ ਆਤਮ-ਵਿਸ਼ਵਾਸ ਮਿਲੇਗਾ।

ਦੱਸ ਦਈਏ ਕਿ ਨਿਊਜ਼ੀਲੈਂਡ ਖ਼ਿਲਾਫ਼ ਵੈਲਿੰਗਟਨ ਵਿੱਚ ਖੇਡੇ ਗਏ ਤੀਜੇ ਟੀ-20 ਮੈਚ ਵਿੱਚ ਅਭਿਸ਼ੇਕ ਸ਼ਰਮਾ ਅਤੇ ਵੈਭਵ ਸੂਰਿਆਵੰਸ਼ੀ ਨੇ ਪਹਿਲੀ ਵਿਕਟ ਲਈ ਸਿਰਫ਼ 7.1 ਓਵਰਾਂ ਵਿੱਚ 133 ਦੌੜਾਂ ਦੀ ਸਾਂਝੇਦਾਰੀ ਕੀਤੀ ਸੀ। ਇਸ ਮੈਚ ਵਿੱਚ ਅਭਿਸ਼ੇਕ ਸ਼ਰਮਾ ਨੇ 38 ਗੇਂਦਾਂ ਵਿੱਚ 113 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ ਸੀ, ਜਦਕਿ ਵੈਭਵ ਸੂਰਿਆਵੰਸ਼ੀ ਨੇ 19 ਗੇਂਦਾਂ ਵਿੱਚ 45 ਦੌੜਾਂ ਬਣਾਈਆਂ ਸਨ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+